

ਬੁਢਲਾਡਾ 3 ਅਪ੍ਰੈਲ (ਸਾਰਾ ਯਹਾਂ/ਮਹਿਤਾ ਅਮਨ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਗਤੀਸ਼ੀਲ ਕਰਨ ਦੇ ਉਦੇਸ਼ ਦੀ ਨਾਲ ਕੀਤੇ ਗਏ ਵਿਸਥਾਰ ਦੌਰਾਨ ਐਡਵੋਕੇਟ ਸੁੰਦਰ ਸਿੰਘ ਗਿੱਲ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਆਪ ਦੇ ਲੀਗਲ ਵਿੰਗ ਦਾ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਪਾਰਟੀ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸੂਬਾ ਪ੍ਰਧਾਨ ਅਮਨ ਅਰੋੜਾ, ਪਾਰਟੀ ਪ੍ਰਭਾਰੀ ਮਨੀਸ਼ ਸਿਸੋਦੀਆ, ਓ.ਐੱਸ.ਡੀ. ਸੁਖਵੀਰ ਸਿੰਘ ਅਤੇ ਕਿਹਾ ਕਿ ਲੀਡਰਸ਼ਿਪ ਨੇ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਕੀਤਾ ਗਿਆ। ਉਨ੍ਹਾਂ ਦਾ ਕੰਮ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨਾਲ ਜੋੜਨਾ ਅਤੇ ਆਮ ਲੋਕਾ ਨੂੰ ਦਰਪੇਸ਼ ਕਾਨੂੰਨੀ ਮੁਸ਼ਕਲਾਂ ਦਾ ਹੱਲ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਦੇ ਹਰ ਵਰਗ ਦੇ ਹਿੱਤਾ ਲਈ ਦਿਨ- ਰਾਤ ਕੰਮ ਕਰ ਰਹੀ ਹੈ ਅਤੇ ਉਹ ਲੀਗਲ ਵਿੰਗ ਰਾਹੀਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਉਣਗੇ।






















