

ਚੰਡੀਗੜ੍ਹ: ਪੰਜਾਬ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਸਬੰਧੀ ਅਜੇ ਬੈਠਕ ਹੀ ਹੋਈ ਸੀ ਕਿ ਚੁਫੇਰੇ ਇਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ। ਪਰ ਪੰਜਾਬ ਸਰਕਾਰ ਦਾ ਵਿੱਤ ਵਿਭਾਗ ਵਿਧਾਇਕਾਂ ਦੀ ਤਨਖ਼ਾਹ ਵਧਾਉਣ ਤੋਂ ਪਹਿਲਾਂ ਮੁਲਾਜ਼ਮਾਂ ਦਾ ਰੁਕਿਆ ਹੋਇਆ ਡੀਏ ਦੇਣ ਦੇ ਹੱਕ ਵਿੱਚ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਵਿਧਾਇਕਾਂ ਦੀਆਂ ਤਨਖ਼ਾਹਾ ਤੋਂ ਪਹਿਲਾਂ ਡੀਏ ਦੇਣਾ ਵਧੇਰੇ ਜ਼ਰੂਰੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਵਿੱਤ ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਵਧਾਇਕਾਂ ਦੀ ਤਨਖ਼ਾਹ ਵਧਾਏ ਜਾਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਬਕਾਇਆ ਡੀਏ ਦੀਆਂ ਕਿਸ਼ਤਾਂ ਦੀ ਭੁਗਤਾਨ ਕੀਤਾ ਜਾਣਾ ਜ਼ਰੂਰੀ ਹੈ। ਅਜਿਹੇ ਵਿੱਚ ਹਾਲੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਏ ਜਾਣ ’ਤੇ ਫਿਲਹਾਲ ਵਿਰ੍ਹਾਮ ਚਿੰਨ੍ਹ ਲੱਗ ਗਿਆ ਹੈ। ਪਰ ਅਧਿਕਾਰੀਆਂ ਨੇ ਹਾਲੇ ਇਹ ਨਹੀਂ ਦੱਸਿਆ ਕਿ ਮੁਲਾਜ਼ਮਾਂ ਦੇ ਬਕਾਇਆ ਡੀਏ ਦੀਆਂ ਕਿਸ਼ਤਾਂ ਕਦੋਂ ਜਾਰੀ ਕੀਤੀਆਂ ਜਾਣਗੀਆਂ।
ਇਸ ਤੋਂ ਇੱਕ ਗੱਲ ਤਾਂ ਸਾਫ ਹੈ ਕਿ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਡੀਏ ਮਿਲੇਗਾ। ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਵਿੱਚ ਲਗਪਗ ਸਾਢੇ ਤਿੰਨ ਲੱਖ ਮੁਲਾਜ਼ਮ ਤਾਇਨਾਤ ਹਨ ਜਦਕਿ 2.50 ਲੱਖ ਮੁਲਾਜ਼ਮ ਸੇਵਾ ਮੁਕਤ ਹੋ ਚੁੱਕੇ ਹਨ। ਅਜਿਹੇ ਵਿੱਚ ਡੀਏ ਦੀਆਂ ਰੁਕੀਆਂ ਹੋਈਆਂ 4 ਕਿਸ਼ਤਾਂ ਦੇ ਮਿਲਣ ਨਾਲ ਸੂਬੇ ਦੇ 6 ਲੱਖ ਰਿਟਾਇਰਡ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਫਾਇਦਾ ਮਿਲੇਗਾ।
EDITED BY : SARA YAHA | | Last Updated : 7:15 PM 24 ਦਸੰਬਰ 2018
























