ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇ — ਡਿਪਟੀ ਕਮਿਸ਼ਨਰ

0
10
ਮਾਨਸਾ, 27 ਦਸੰਬਰ(ਬਲਜੀਤ ਸ਼ਰਮਾ) : ਗ੍ਰਾਮ ਪੰਚਾਇਤ ਚੋਣਾਂ—2018 ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਹੋਈ।
ਇਸ ਮੌਕੇ ਉਨ੍ਹਾਂ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਦੇ ਹੋਏ ਕਾਰਜਕਾਰੀ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਮਾਨਸਾ ਅਤੇ ਬੁਢਲਾਡਾ ਨੂੰ ਹਦਾਇਤ ਕੀਤੀ ਕਿ ਚੋਣਾਂ ਵਾਲੇ ਦਿਨ ਬਿਜਲੀ ਦੀ ਸਪਲਾਈ ਨਿਰਵਿਘਨ ਚਾਲੂ ਰਹੇ। ਕਿਸੇ ਵੀ ਕਿਸਮ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਬੀਡੀਪੀਓਜ਼ ਨੂੰ ਹਦਾਇਤ ਕੀਤੀ ਗਈ ਕਿ ਹਰੇਕ ਬੂਥ ਤੇ ਲੋੜ ਅਨੁਸਾਰ ਐਂਮਰਜੈਂਸੀ ਲਾਈਟ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਜਿ਼ਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅਤੇ (ਐਲ.ਸਿ) ਨੂੰ ਹਦਾਇਤ ਕੀਤੀ ਕਿ 29—12—2018 ਅਤੇ 30—12—2018 ਨੂੰ ਪੋਲਿੰਗ ਬੂਥਾਂ ਵਾਲੇ ਸਕੂਲ ਖੁੱਲੇ ਹੋਣੇ ਯਕੀਨੀ ਬਣਾਏ ਜਾਣ ਅਤੇ ਹਰ ਤਰ੍ਹਾਂ ਦੀ ਸੁਵਿਧਾ ਉੱਪਲਬਧ ਹੋਣੀ ਚਾਹੀਦੀ ਹੈ। ਉਹਨਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਜੇਕਰ ਕੋਈ ਵੀ ਉਮੀਦਵਾਰ ਵੀਡਿਓਗ੍ਰਾਫੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਆਪਣੇ ਖਰਚੇ ਤੇ ਪੋਲਿੰਗ ਬੂਥਾਂ ਦੇ ਬਾਹਰ ਦੀ ਵੀਡਿਓਗ੍ਰਾਫੀ ਕਰਵਾ ਸਕਦਾ ਹੈ।
ਡਿਪਟੀ ਕਮਿਸ਼ਨਰ ਵੱਲੋਂ ਪੁਲਿਸ ਵਿਭਾਗ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਪੋਲਿੰਗ ਬੂਥਾਂ ਤੇ ਲੋੜ ਅਨੁਸਾਰ ਪੁਲਿਸ ਫੋਰਸ ਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦੇ ਖਿਲਾਫ ਅਨੁਸ਼ਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹਰ ਹਾਲਤ ਵਿੱਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ। ਉਹਨਾਂ ਵੱਲੋਂ ਡਿਊਟੀ ਤੇ ਲਗਾਏ ਗਏ ਸਮੂਹ ਪੋਲਿੰਗ ਸਟਾਫ ਲਈ ਹਦਾਇਤ ਕੀਤੀ ਗਈ ਕਿ ਪੋਲਿੰਗ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਰੁਧ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਹਦਾਇਤ ਕੀਤੀ ਗਈ ਕਿ ਪੋਲਿੰਗ ਸਟਾਫ ਬਿਨ੍ਹਾਂ ਕਿਸੇ ਦਬਾਅ ਦੇ ਨਿਰਪੱਖ ਚੋਣਾਂ ਕਰਵਾਉਣ। ਉਨ੍ਹਾਂ ਵੱਲੋਂ ਗ੍ਰਾਮ ਪੰਚਾਇਤ ਚੋਣਾਂ—2018 ਲਈ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰ. ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਆਦਿਤਿਆ ਢਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਡੀ.ਡੀ.ਪੀ.ਓ ਸ੍ਰੀ ਦਿਨੇਸ਼ ਵਿਸ਼ਸ਼ਟ, ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ  ਕੁਮਾਰ, ਕਾਰਜਕਾਰੀ ਇੰਜਨੀਅਰ, ਸੀਵਰੇਜ ਬੋਰਡ ਸ੍ਰੀ ਸਤਵਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸਮੂਹ ਰਿਟਰਨਿੰਗ ਅਫਸਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।


EDITED BY : SARA YAHA | | Last Updated : 7:07 PM 26 ਦਸੰਬਰ  2018

LEAVE A REPLY

Please enter your comment!
Please enter your name here