

ਚੰਡੀਗੜ•,(ਸਾਰਾ ਯਹਾ)3 ਜਨਵਰੀ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਖੁਲਾਸਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਬੱਚਿਆਂ ਨੂੰ ਸੰਘਣੀ ਧੁੰਦ ਤੇ ਸਰਦੀ ਤੋਂ ਬਚਾਉਣ ਲਈ ਤੁਰੰਤ ਪ੍ਰਭਾਵ ਨਾਲ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਨਵੇਂ ਸਮੇਂ ਮੁਤਾਬਕ ਹੁਣ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ, ਜਦੋਂ ਕਿ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਤੋਂ ਸ਼ਾਮੀਂ 4:15 ਤੱਕ ਕੀਤਾ ਗਿਆ ਹੈ। ਇਹ ਹੁਕਮ ਅਗਲੇ ਆਦੇਸ਼ਾਂ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
EDITED BY : SARA YAHA | | Last Updated : 8:00 PM 1 ਜਨਵਰੀ 2018
























