ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ

0
10

ਚੰਡੀਗੜ੍ਹ,ਸਾਰਾ ਯਹਾ,(ਬਲਜੀਤ ਸ਼ਰਮਾ) 13 ਜਨਵਰੀ : ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜਨਵਰੀ, 2020 ਦੇ ਦਾਖਲੇ ਲਈ ਲਿਖਤੀ ਇਮਤਿਹਾਨ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 01 (ਸ਼ਨੀਵਾਰ) ਅਤੇ 02 (ਐਤਵਾਰ) ਜੂਨ, 2019 ਨੂੰ ਹੋਵੇਗਾ।

ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਦੇ ਦਾਖਲੇ ਲਈ ਸਿਰਫ ਲੜਕੇ ਅਪਲਾਈ ਕਰ ਸਕਦੇ ਹਨ। ਉੁਮੀਦਵਾਰ ਦੇ ਜਨਮ ਦੀ ਮਿਤੀ 02 ਜਨਵਰੀ, 2007 ਤੋਂ 01 ਜੁਲਾਈ, 2008 ਦੇ ਵਿਚਕਾਰ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿਚ ਪੜ੍ਹਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿੱਚ ਅੰਗਰੇਜ਼ੀ, ਹਿਸਾਬ ਅਤੇ ਸਾਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ। ਜਿਹੜੇ ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣਗੇ, ਉਨ੍ਹਾਂ ਦਾ ਜ਼ੁਬਾਨੀ ਪ੍ਰੀਖਿਆ ਮਿਤੀ 04 ਅਕਤੂਬਰ 2019 ਨੂੰ ਹੋਣਾ ਮਿਥਿਆ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਬਿਨੈ ਪੱਤਰ, ਪ੍ਰਾਸਪੈਕਟਸ ਅਤੇ ਪੁਰਾਣੇ ਪ੍ਰਸ਼ਨ ਪੱਤਰ ਸੈੱਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ /ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦਾ ਬੈਂਕ ਡਰਾਫਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਸਟੇਟ ਬੈਂਕ ਆਫ ਇੰਡੀਆ ਤੇਲ ਭਵਨ ਕੋਡ (01576) ਦੇਹਰਾਦੂਨ ਭੇਜ ਕੇ ਮੰਗਵਾਏ ਜਾ ਸਕਦੇ ਹਨ। ਆਪਣਾ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ-ਸਾਫ ਵੱਡੇ ਅੱਖਰਾਂ ਵਿੱਚ ਟਾਈਪ/ਲਿਖਿਆ ਜਾਵੇ। ਡਾਕ ਦੇਰੀ ਜਾਂ ਆਵਾਜਾਈ ਦੌਰਾਨ ਪ੍ਰਾਸਪੈਕਟਸ ਗੁੰਮ ਜਾਂ ਅਧੂਰੇ ਪਤੇ ਸਬੰਧੀ ਆਰ.ਆਈ.ਐਮ.ਸੀ. ਜਿੰਮੇਵਾਰ ਨਹੀਂ ਹੋਵੇਗਾ।

ਅਨੁਸੂਚਿਤ/ਅਨੁਸੂਚਿਤ ਜਨਜਾਤੀਆਂ ਦੇ ਉਮੀਦਵਾਰਾਂ ਨੂੰ ਜਾਤੀ ਸਰਟੀਫਿਕੇਟ ਨਾਲ ਭੇਜਣਾ ਜਰੂਰੀ ਹੈ। ਅਰਜੀ ਦੋ ਪਰਤਾਂ ਵਿੱਚ ਹੋਵੇ ਜਿਸ ਦੇ ਨਾਲ ਪੰਜ ਪਾਸਪੋਰਟ ਸਾਈਜ਼ ਫੋਟੋ, ਜਿਸ ਸੰਸਥਾ ਵਿੱਚ ਪੜ੍ਹਦਾ ਹੋਵੇ ਦੁਆਰਾ ਤਸਦੀਕਸ਼ੁਦਾ, ਜਨਮ ਸਰਟੀਫਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫਿਕੇਟ ਅਤੇ ਜਿੱਥੇ ਬੱਚਾ ਪੜ੍ਹਾਈ ਕਰ ਰਿਹਾ ਹੋਵੇ ਦੁਆਰਾ ਜਾਰੀ ਸਰਟੀਫਿਕੇਟ ਜਿਸ ਵਿੱਚ ਬੱਚੇ ਦੀ ਜਨਮ ਦੀ ਤਰੀਕ ਅਤੇ ਕਲਾਸ ਲਿਖੀ ਹੋਵੇ, ਨਾਲ ਨੱਥੀ ਹੋਣੇ ਜ਼ਰੂਰੀ ਹਨ।

ਮੁਕੰਮਲ ਅਰਜ਼ੀਆਂ (ਦੋ ਪਰਤਾਂ ਵਿੱਚ) ਸਮੇਤ ਡਾਕੂਮੈਂਟ, ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਪੰਜਾਬ ਸੈਨਿਕ ਭਵਨ ਸੈਕਟਰ 21 ਡੀ, ਚੰਡੀਗੜ੍ਹ ਵਿਖੇ 31 ਮਾਰਚ 2019 ਤੱਕ ਪੁੱਜ ਜਾਣੀਆਂ ਚਾਹੀਦੀਆਂ ਹਨ। ਮਿਤੀ 31 ਮਾਰਚ 2019 ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।


EDITED BY : SARA YAHA | | Last Updated : 7:35 PM 13 ਜਨਵਰੀ 2018

LEAVE A REPLY

Please enter your comment!
Please enter your name here