ਰਾਮ ਰਹੀਮ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਅਦਾਲਤ ਪਹੁੰਚੀ ਹਰਿਆਣਾ ਸਰਕਾਰ

0
166

ਹਰਿਆਣਾ ਸਰਕਾਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਮੁਕੱਰਰ ਕਰਨ ਦੀ ਅਰਜ਼ੀ ਲਾਈ ਹੈ, ਜਿਸ ‘ਤੇ ਅਦਾਲਤ ਨੇ ਸੀਬੀਆਈ ਨੂੰ ਨੋਟਿਸ ਕਰ ਜਾਂਚ ਏਜੰਸੀ ਦਾ ਪੱਖ ਪੁੱਛਿਆ ਹੈ। ਅਦਾਲਤ ਇਸ ਮਾਮਲੇ ‘ਤੇ ਫੈਸਲਾ ਸ਼ਾਮ ਚਾਰ ਵਜੇ ਤਕ ਸੁਣਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਬੀਤੀ 11 ਜਨਵਰੀ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਵਿਅਕਤੀਆਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦੇ ਦਿੱਤਾ ਸੀ। ਰਾਮ ਰਹੀਮ ਤੇ ਹੋਰਾਂ ਨੂੰ ਸਜ਼ਾ ਦਾ ਐਲਾਨ 17 ਜਨਵਰੀ ਨੂੰ ਕੀਤਾ ਜਾਵੇਗਾ।

ਇਸ ਮਾਮਲੇ ਦੇ ਚਾਰ ਦੋਸ਼ੀਆਂ ਵਿੱਚੋਂ ਰਾਮ ਰਹੀਮ ਰੋਹਤਕ ਅਤੇ ਬਾਕੀ ਤਿੰਨੇ ਅੰਬਾਲਾ ਦੀ ਜੇਲ੍ਹ ਵਿੱਚ ਬੰਦ ਹਨ ਅਤੇ ਸਜ਼ਾ ਸੁਣਨ ਸਮੇਂ ਦੋਸ਼ੀਆਂ ਨੂੰ ਜੱਜ ਸਾਹਮਣੇ ਪੇਸ਼ ਕੀਤਾ ਜਾਣਾ ਲਾਜ਼ਮੀ ਹੈ। ਪਰ ਲੋਕ ਸਭਾ ਚੋਣਾਂ ਸਿਰ ‘ਤੇ ਹੋਣ ਕਾਰਨ ਸਰਕਾਰ ਬਿਲਕੁਲ ਵੀ ਜ਼ੋਖ਼ਮ ਨਹੀਂ ਉਠਾਉਣਾ ਚਾਹੁੰਦੀ ਕਿਉਂਕਿ ਸਾਰੇ ਦੋਸ਼ੀਆਂ ਨੂੰ ਇਕੱਠਾ ਕਰਨ ਵਿੱਚ ਸਰਕਾਰ ਨੂੰ ਕਾਫੀ ਸਾਧਨ ਖ਼ਰਚ ਕਰਨੇ ਪੈਣਗੇ ਅਤੇ ਜੇਕਰ ਡੇਰਾ ਮੁਖੀ ਨੂੰ ਜੇਲ੍ਹ ਤੋਂ ਬਾਹਰ ਲਿਆਉਣਾ ਖ਼ਤਰੇ ਤੋਂ ਖਾਲੀ ਨਹੀਂ ਜਾਪਦਾ।

LEAVE A REPLY

Please enter your comment!
Please enter your name here