ਕੌਮੀ ਤੰਬਾਕੂ ਰੋਕਥਾਮ ਵਿਸ਼ੇ ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

0
8

ਮਾਨਸਾ, 22 ਜਨਵਰੀ (ਹੀਰਾ ਮਿੱਤਲ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਕੌਮੀ ਤੰਬਾਕੂ ਰੋਕਥਾਮ ਵਿਸ਼ੇ ਤੇ ਸਕੂਲੀ ਬੱਚਿਆਂ ਦੇ ਭਾਸਣ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਸੰਜੀਵ ਉਬਰਾਏ ਨੇ ਦੱਸਿਆ ਕਿ ਜਿਆਦਾਤਰ ਕਿਸੋਉਮਰ ਵਿੱਚ ਬੱਚੇ ਆਪਣੇ ਮਾਪਿਆਂ ਤੋਂ ਚੋਰੀ ਤੰਬਾਕੂ ਪਦਾਰਥਾਂ ਦੀ ਕਿਸੇ ਨਾਂ ਕਿਸੇ ਰੂਪ ਵਿੱਚ ਵਰਤੋ ਕਰਦੇ ਹਨ ਅਤੇ ਹੌਲੀ ਹੌਲੀ ਤੰਬਾਕੂ ਦੇ ਆਦੀ ਹੋ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਸਿਗਰਟਨੋਸ਼ੀ ਕਰਨ ਵਾਲਾ ਵਿਅਕਤੀ 15 ਤੋਂ 20 ਬੰਦਿਆਂ ਨੂੰ ਪ੍ਰਭਾਵਿਤ ਕਰਦਾ ਹੈ। ਨਸ਼ਾ ਖੁਦਕੁਸ਼ੀਆਂ ਦਾ ਕਾਰਨ ਵੀ ਬਣਦਾ ਹੈ, ਜੋ ਸਮਾਜ ਅਤੇ ਵਿਅਕਤੀ ਦੇ ਪਰਿਵਾਰ ਲਈ ਪੱਕੇ ਤੌਰ ਤੇ ਨਾ ਮਿੱਟਣ ਵਾਲਾ ਨਸੂਰ ਬਣ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡਬਲਯੂ.ਐਚ.ਓ. ਦੀ ਰਿਪੋਰਟ ਅਨੁਸਾਰ ਤੰਬਾਕੂ ਪਦਾਰਥਾਂ ਵਿੱਚ ਬਹੁਤ ਸਾਰੇ ਜ਼ਹਿਰੀਲੇ ਅਤੇ ਰਸਾਇਣਕ ਤੱਤ ਜਿਵੇਂ ਨਿਕੋਟੀਨ, ਤਾਰ, ਕਾਰਬਨ ਮੋਨੋਆਕਸਾਈਡ, ਆਰਸੈਨਿਕ, ਅਮੋਨੀਆ ਆਦਿ ਸ਼ਾਮਲ ਹੁੰਦੇ ਹਨ, ਜੋ ਕਿ ਮੂੰਹ, ਗਲਾ, ਫੇਫੜੇ, ਭੋਜਨ ਨਾੜੀ, ਗੁਰਦਿਆਂ ਦਾ ਕੈਂਸਰ, ਸਾਹ ਦੀਆਂ ਬਿਮਾਰੀਆਂ, ਟੀ.ਬੀ. ਦੀ ਬਿਮਾਰੀ, ਬਲੱਡ ਪ੍ਰੈਸ਼ਰ, ਹਾਰਟ ਅਟੈਕ ਆਦਿ ਦਾ ਕਾਰਨ ਬਣਦੇ ਹਨ ਜਿਸ ਕਰਕੇ ਭਾਰਤ ਵਿੱਚ ਲੱਖਾਂ ਵਿਆਕਤੀਆਂ ਦੀ ਮੌਤ ਹੋ ਜਾਂਦੀ ਹੈ।
ਇਸ ਮੋਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਜਨਤਕ ਥਾਵਾਂ ਤੇ ਤੰਬਾਕੂ ਪਦਾਰਥਾਂ ਦਾ ਸੇਵਨ ਰੋਕਣ ਲਈ ਤੰਬਾਕੂ ਕੰਟਰੋਲ ਐਕਟ 2003 ਲਾਗੂ ਕੀਤਾ ਗਿਆ ਹੈ। ਇਸੇ ਤਰਾਂ ਖਾਧ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰ ਦੇ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ 2006 ਤਹਿਤ ਚਲਾਨ ਕੱਟੇ ਜਾ ਰਹੇ ਹਨ।
ਸੈਨਟਰੀ ਇੰਨਸਪੈਕਟਰ ਸ਼੍ਰੀ ਕੇਵਲ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲ੍ਹਾ ਮਾਨਸਾ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਭਾਸ਼ਣ ਮੁਕਾਬਲੇ ਅਤੇ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਸ਼੍ਰੀ ਦਰਸ਼ਨ ਸਿੰਘ ਧਾਲੀਵਾਲ, ਕੇਵਲ ਸਿੰਘ ਅਤੇ ਗੁਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਬੱਚਿਆਂ ਦਾ ਰਿਜਲਟ ਤਿਆਰ ਕੀਤਾ ਗਿਆ ਜਿਸ ਵਿੱਚ ਸ਼੍ਰੀ ਮਨੀ ਦਾਸ ਬਾਵਾ ਪਹਿਲੇ ਨੰਬਰ ਤੇ ਸ਼੍ਰੀ ਕੁਲਦੀਪ ਸਿੰਘ ਦੂਜੇ ਨੰਬਰ ਅਤੇ ਸ਼੍ਰੀ ਪਰਮਿੰਦਰ ਸਿੰਘ ਤੀਜ਼ੇ ਨੰਬਰ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਅਖ਼ੀਰ ਵਿਚ ਸਕੂਲ ਦੇ ਪ੍ਰਿੰਸੀਪਲ ਸ੍ਰੀ ਗੁਰਪ੍ਰੀਤ ਸਿਘ ਮਾਨਸ਼ਾਹੀਆ ਨੇ ਹਾਜ਼ਰੀਨ ਦਾ  ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਇਸ ਸੈਮੀਨਾਰ ਤੋਂ ਸੇਧ ਲੈਣ ਬਾਰੇ ਪ੍ਰੇਰਿਤ ਕੀਤਾ।


EDITED BY : SARA YAHA | | Last Updated : 8:20 pm 22 ਜਨਵਰੀ  2019

LEAVE A REPLY

Please enter your comment!
Please enter your name here