ਮਾਵਾਂ ਅਤੇ ਬੱਚਿਆਂ ਵਿੱਚ ਮੌਤ ਦਰ ਨੂੰ ਘਟਾਉਣ ਲਈ ਜਨਨੀ ਸੁਰੱਖਿਆ ਯੋਜਨਾ ਸਕੀਮ ਲਾਹੇਵੰਦ : ਡਿਪਟੀ ਕਮਿਸ਼ਨਰ

0
21

ਮਾਨਸਾ, 23 ਜਨਵਰੀ (ਹੀਰਾ ਮਿੱਤਲ) : ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜਿੱਥੇ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ ਦੀ ਸੁਵਿਧਾ ਮੁਹੱਈਆ ਕਰਵਾਉਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਸਿਹਤਮੰਦ ਜੀਵਨ ਅਤੇ ਮਾਨਸਿਕ ਤੰਦਰੁਸਤੀ ਲਈ ਵੀ ਸਮੇਂ-ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਹੀ ਮਾਵਾਂ ਅਤੇ ਬੱਚਿਆਂ ਵਿਚ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਜਨਨੀ ਸੁਰੱਖਿਆ ਯੋਜਨਾ ਮੁਹਿੰਮ ਚਲਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਰਾਹੀਂ ਗਰਭਵਤੀ ਮਹਿਲਾਵਾਂ ਨੂੰ ਜਨਨੀ ਸੁਰੱਖਿਆ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਕਦਮ ਨਾਲ ਬੱਚਿਆਂ ਅਤੇ ਮਾਵਾਂ ਦੀ ਮੌਤ ਦਰ ਵਿੱਚ ਗਿਰਾਵਟ ਮਿਲੀ ਹੈ ਇਸ ਲਈ ਜ਼ਿਲ੍ਹੇ ਦੀਆਂ ਲੋੜਵੰਦ ਔਰਤਾਂ ਲਈ ਇਹ ਸਕੀਮ ਕਾਫ਼ੀ ਲਾਭਦਾਇਕ ਸਿੱਧ ਹੋਈ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਨਨੀ ਸੁਰੱਖਿਆ ਯੋਜਨਾ ਤਹਿਤ ਗਰੀਬੀ ਰੇਖਾਂ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨਾਲ ਸਬੰਧਤ 1013 ਔਰਤਾਂ ਨੂੰ ਬੱਚਾ ਪੈਦਾ ਹੋਣ ‘ਤੇ ਸਾਲ 2018-19 ਦੌਰਾਨ 1 ਅਪ੍ਰੈਲ 2018 ਤੋਂ 31 ਦਸੰਬਰ 2018 ਤੱਕ ਇਸ ਸਕੀਮ ਅਧੀਨ 6 ਲੱਖ 93 ਹਜ਼ਾਰ 400 ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ (ਕਾਰਜਕਾਰੀ) ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜਨਨੀ ਸੁਰੱਖਿਆ ਯੋਜਨਾ ਤਹਿਤ ਮਹਿਲਾਵਾਂ ਦੇ ਗਰਭਵਤੀ  ਔਰਤਾਂ ਦੇ ਹੋਣ ਤੱਕ 42 ਦਿਨ ਦੇ ਅੰਦਰ ਜ਼ਿਲ੍ਹਾ ਮਾਨਸਾ ਵਿੱਚ 6 ਕੇਂਦਰਾਂ ਵਿੱਚ ਇਹ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਗਰਭਵਤੀ ਮਹਿਲਾ ਦੇ ਸਾਰੇ ਟੈਸਟ ਜਿਵੇਂ ਅਲਟਰਾਸਾਊਂਡ , ਖੂਨ ਟੈਸਟ, ਵਜਨ, ਬੀ.ਪੀ. ਅਤੇ ਯੂਰਿਨ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਮੁਫ਼ਤ ਟੈਸਟਾਂ ਦੇ ਨਾਲ-ਨਾਲ ਉਨ੍ਹਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਬੈਂਕ ਖਾਤਿਆਂ ਰਾਹੀਂ ਜਮ੍ਹਾ ਕਰਵਾਈ ਜਾਂਦੀ ਹੈ ਅਤੇ ਅਜਿਹਾ ਕਰਨ ਨਾਲ ਲਾਭਪਾਤਰੀ ਕੋਲ ਇਸ ਦਾ ਸਿੱਧਾ ਲਾਭ ਪਹੁੰਚਦਾ ਹੈ।
ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਇਸ ਸਕੀਮ ਅਧੀਨ ਤੁਰੰਤ ਹੀ ਰਜਿਸਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ, ਤਾਂ ਕਿ ਬੱਚਾ ਹੋਣ ਤੱਕ ਇਸ ਸਕੀਮ ਦਾ ਪੂਰਾ ਲਾਭ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਡਿਲੀਵਰੀ ਵਾਲੇ ਕੇਸਾਂ ਨੂੰ ਘਰੋਂ ਲੈ ਕੇ ਜਾਣ ਤੱਕ ਦੀ ਸੁਵਿਧਾ ਵੀ ਸਿਹਤ ਵਿਭਾਗ ਵੱਲੋਂ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਇਲਾਕੇ ਵਿੱਚ 600 ਰੁਪਏ ਅਤੇ ਪੇਂਡੂ ਇਲਾਕੇ ਵਿੱਚ 700 ਰੁਪਏ ਗਰਭਵਤੀ ਔਰਤ ਦੇ ਖਾਤੇ ਵਿੱਚ ਜਮ੍ਹਾ ਕਰਵਾਏ ਜਾਂਦੇ ਹਨ। ਉਨ੍ਹਾਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਰਜਿਸਟ੍ਰੇਸ਼ਨ ਕਰਾਉਣ ਅਤੇ ਡਾਕਟਰ ਵੱਲੋਂ ਇਹ ਸੇਵਾਵਾਂ ਦੇਣ ਲਈ ਸਮੇਂ ਸਿਰ ਉਨ੍ਹਾਂ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਅਮਲੀ ਰੂਪ ਦੇਣ ਲਈ ਮਾਂ ਅਤੇ ਬੱਚਾ ਦੋਨੋਂ ਸੁਰੱਖਿਅਤ ਰਹਿੰਦੇ ਹਨ।


EDITED BY : SARA YAHA | | Last Updated : 7:52 pm 23 ਜਨਵਰੀ  2019

LEAVE A REPLY

Please enter your comment!
Please enter your name here