ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਪ੍ਰਿਅੰਕਾ ਗਾਂਧੀ ‘ਤੇ ਵੱਡਾ ਦਾਅ

0
35

ਨਵੀਂ ਦਿੱਲੀ: ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਪੱਤਾ ਖੇਡਦਿਆਂ ਪ੍ਰਿਅੰਕਾ ਗਾਂਧੀ ਨੂੰ ਰਸਮੀ ਤੌਰ ‘ਤੇ ਸਿਆਸਤ ਵਿੱਚ ਉਤਾਰ ਦਿੱਤਾ ਹੈ। ਕਾਂਗਰਸ ਨੇ ਪ੍ਰਿਅੰਕਾ ਗਾਂਧੀ ਨੂੰ ਪਾਰਟੀ ਵਿੱਚ ਜਨਰਲ ਸਕੱਤਰ ਦਾ ਅਹੁਦਾ ਦਿੰਦਿਆਂ ਪੂਰਬੀ ਉੱਤਰ ਪ੍ਰਦੇਸ਼ ਦਾ ਇੰਚਾਰਜ ਲਾਇਆ ਹੈ।

INC Sandesh

@INCSandesh

INC COMMUNIQUE

Appointment of General Secretaries for All

ਇਸ ਤੋਂ ਸਪਸ਼ਟ ਹੈ ਕਿ ਪ੍ਰਿਅੰਕਾ ਗਾਂਧੀ ਲੋਕ ਸਭਾ ਚੋਣਾਂ ਵਿੱਚ ਵੱਡਾ ਰੋਲ ਨਿਭਾਉਣਗੇ। ਕਾਂਗਰਸ ਵਿੱਚ ਲੰਮੇ ਸਮੇਂ ਤੋਂ ਮੰਗ ਸੀ ਕਿ ਪ੍ਰਿਅੰਕਾ ਗਾਂਧੀ ਨੂੰ ਸਿਆਸਤ ਵਿੱਚ ਅੱਗੇ ਕੀਤਾ ਜਾਏ। ਅਜੇ ਤੱਕ ਪ੍ਰਿਅੰਕਾ ਸਿਆਸਤ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾਅ ਰਹੇ ਸੀ। ਉਂਝ ਉਹ ਚੋਣ ਪ੍ਰਚਾਰ ਵਿੱਚ ਹਿੱਸਾ ਲੈਂਦੇ ਸੀ।

ਯਾਦ ਰਹੇ ਕਿਸੇ ਵੇਲੇ ਕਾਂਗਰਸ ਤੇ ਖਾਸਕਰ ਗਾਂਧੀ ਪਰਿਵਾਰ ਦਾ ਗੜ੍ਹ ਰਹੇ ਉੱਤਰ ਪ੍ਰਦੇਸ਼ ਵਿੱਚ ਪਾਰਟੀ ਨੂੰ ਵੱਡਾ ਖੋਰਾ ਲੱਗਾ ਹੈ। ਇਸ ਵੇਲੇ ਬੀਜੇਪੀ, ਸਮਾਜਵਾਦੀ ਪਾਰਟੀ ਤੇ ਬਸਪਾ ਤੋਂ ਮਗਰੋਂ ਕਾਂਗਰਸ ਚੌਥੇ ਨੰਬਰ ‘ਤੇ ਖਿਸਕ ਗਈ ਹੈ।


EDITED BY : SARA YAHA | | Last Updated : 7:53 pm 23 ਜਨਵਰੀ  2019

LEAVE A REPLY

Please enter your comment!
Please enter your name here