

ਚੰਡੀਗੜ੍ਹ: ਭੋਲਾ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਸਮੇਤ ਬਾਕੀ ਮੁਲਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਫਿਲੌਰ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਮਾਮਲੇ ‘ਤੇ ਰੋਕ ਲਾ ਦਿੱਤੀ ਹੈ।
ਫਿਲੌਰ ਵੱਲੋਂ ਸੁਪਰੀਮ ਕੋਰਟ ਵਿੱਚ ਪਾਈ ਰਿੱਟ ਪਟੀਸ਼ਨ ਦੇ ਆਰਡਰ ਵਿੱਚ ਸੁਪਰੀਮ ਕੋਰਟ ਦੇ ਡਬਲ ਬੈਂਚ ਨੇ ਮੁਹਾਲੀ ਦੀ ਐਨਫੋਰਸਮੈਂਟ ਡਾਇਰੈਕਟਰੇਟ ਦੀ ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ।
ਸਰਵਨ ਸਿੰਘ ਫਿਲੌਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਕਿ ਸਿਆਸੀ ਬਦਲਾਖੋਰੀ ਤਹਿਤ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਨੇ ਇਸ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਸੁਪਰੀਮ ਕੋਰਟ ਦੇ ਡਬਲ ਬੈਂਚ ਨੇ ਪਟੀਸ਼ਨ ‘ਤੇ ਆਰਡਰ ਦਿੰਦਿਆਂ ਮੁਹਾਲੀ ਦੀ ਈਡੀ ਅਦਾਲਤ ਵਿੱਚ ਚੱਲ ਰਹੇ ਮਾਮਲੇ ‘ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੂੰ ਮਾਮਲਾ ਜਲਦ ਤੋਂ ਜਲਦ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਸਨ।
EDITED BY : SARA YAHA | | Last Updated : 7:12 pm 30 ਜਨਵਰੀ 2019























