ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਟੀ.ਐਸ.ਸ਼ੇਰਗਿੱਲ ਨੇ ਕੀਤੀ ਜ਼ਿਲ੍ਹੇ ਦੇ ਖੁਸ਼ਹਾਲੀ ਦੇ ਰਾਖਿਆਂ ਅਤੇ ਜ਼ਿਲ੍ਹਾ ਪ੍ਰਸਾਸ਼ਨ ਨਾਲ ਮੀਟਿੰਗ

0
27

ਮਾਨਸਾ, 29 ਜਨਵਰੀ (ਸਾਰਾ ਯਹਾ,(ਬਲਜੀਤ ਸ਼ਰਮਾ): ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾਇਰਡ) ਸ਼੍ਰੀ ਟੀ.ਐਸ. ਸ਼ੇਰਗਿੱਲ ਨੇ ਅੱਜ ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਖੁਸ਼ਹਾਲੀ ਦੇ ਰਾਖਿਆਂ (ਗਾਰਡੀਐਂਸ ਆਫ਼ ਗਵਰਨੈਂਸ) ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜਿੱਥੇ ਖੁਸ਼ਹਾਲੀ ਦੇ ਰਾਖਿਆਂ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਪ੍ਰਗਤੀ ਦਾ ਜਾਇਜ਼ਾ ਲਿਆ, ਉਥੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਤਨਦੇਹੀ, ਲਗਨ ਅਤੇ ਨਿਰਪੱਖ ਢੰਗ ਨਾਲ ਕਰਨ ਲਈ ਪ੍ਰੇਰਿਆ।
ਸ਼੍ਰੀ ਟੀ.ਐਸ. ਸ਼ੇਰਗਿੱਲ ਨੇ ਮੀਟਿੰਗ ਦੌਰਾਨ ਕਿਹਾ ਕਿ ਖੁਸ਼ਹਾਲੀ ਦੇ ਰਾਖਿਆਂ ਦਾ ਪਹਿਲਾ ਫਰਜ਼ ਹੈ ਕਿ ਜੋ ਸਕੀਮਾਂ ਸਰਕਾਰ ਵੱਲੋਂ ਪਿੰਡਾਂ ਦੇ ਬਹੁਪੱਖੀ ਵਿਕਾਸ ਸਬੰਧੀ ਚਲਾਈਆਂ ਜਾਂਦੀਆਂ ਹਨ, ਉਨ੍ਹਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਖੁਸ਼ਹਾਲੀ ਦੇ ਰਾਖਿਆਂ ਨੂੰ ਕਿਹਾ ਕਿ ਉਹ ਨਿਰਪੱਖ ਢੰਗ ਨਾਲ ਸਮਾਜ ਦੇ ਸਮੁੱਚੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਰਿਪੋਰਟਾਂ ਤਿਆਰ ਕਰਨ। ਉਨ੍ਹਾਂ ਖੁਸ਼ਹਾਲੀ ਦੇ ਰਾਖਿਆਂ ਨੂੰ ਕਿਹਾ ਕਿ ਉਹ ਹਰ ਖ਼ਬਰ ਪ੍ਰਸ਼ਾਸ਼ਨ ਅਤੇ ਸਰਕਾਰ ਤੱਕ ਪੂਰੀ ਸੱਚੀ ਅਤੇ ਸਟੀਕ ਭੇਜਣ ਕਿਉਂਕਿ ਜੋ ਜਾਣਕਾਰੀ ਉਨ੍ਹਾਂ ਵੱਲੋਂ ਮੁਹੱਈਆ ਕਰਵਾਈ ਜਾਂਦੀ ਹੈ, ਉਸ ਦੇ ਆਧਾਰ ‘ਤੇ ਲਾਭਪਾਤਰੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਉਪਰੰਤ ਸ਼੍ਰੀ ਟੀ.ਐਸ.ਸ਼ੇਰਗਿੱਲ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜੋ ਰਿਪੋਰਟ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਭੇਜੀ ਜਾਂਦੀ ਹੈ ਉਸ ਦੀ ਤੁਰੰਤ ਜਾਂਚ ਕਰਵਾਕੇ ਅਗਲੀ ਕਾਰਵਾਈ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਹੀਨੇ ਵਿੱਚ ਇੱਕ ਵਾਰ ਜ਼ਿਲ੍ਹਾ ਪੱਧਰ ਜਾਂ ਸਬ-ਡਵੀਜ਼ਨ ਪੱਧਰ ‘ਤੇ ਮੀਟਿੰਗ ਕਰਕੇ ਇਨ੍ਹਾਂ ਵੱਲੋਂ ਭੇਜੀਆਂ ਰਿਪੋਰਟਾਂ ਦੀ ਸਮੀਖਿਆ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਸਹੂਲਤਾਂ ਮਿਲਣ ਵਿੱਚ ਦੇਰੀ ਨਾ ਹੋ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਜਲਦ ਹੀ ਹੋਰ ਖੁਸ਼ਹਾਲੀ ਦੇ ਰਾਖਿਆਂ ਦੀ ਭਰਤੀ ਕੀਤੀ ਜਾਵੇਗੀ, ਜਿਸ ਨਾਲ 1 ਜੀ.ਓ.ਜੀ. ਕੋਲ 2 ਹੀ ਪਿੰਡਾਂ ਦਾ ਕੰਮ ਰਹਿ ਜਾਵੇਗਾ ਅਤੇ ਹੋਰ ਵਧੀਆ ਨਤੀਜੇ ਸਾਹਮਣੇ ਆਉਣਗੇ।
ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਸ਼੍ਰੀ ਟੀ.ਐਸ. ਸ਼ੇਰਗਿੱਲ ਦਾ ਵਧੀਆ ਸੁਝਾਅ ਦੇਣ ਅਤੇ ਯੋਗ ਮਾਰਗ ਦਰਸ਼ਨ ਕਰਨ ਬਦਲੇ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜੀ.ਓ.ਜੀਜ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਸਹਾਇਕ ਕਮਿਸ਼ਨਰ (ਜ) ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ ਸਮੇਂ-ਸਮੇਂ ‘ਤੇ ਇਨ੍ਹਾਂ ਨਾਲ ਮੀਟਿੰਗ ਕਰਕੇ ਕੰਮਾਂ ਦਾ ਜਾਇਜ਼ਾ ਲੈਂਦੇ ਰਹਿੰਦੇ ਹਨ। ਉਨ੍ਹਾਂ ਨਾਲ ਹੀ ਕਿਹਾ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਪ੍ਰਸਾਸ਼ਨ ਨੂੰ ਵਧੀਆ ਫੀਡ ਬੈਕ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ. ਮਾਨਸਾ ਸ਼੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਢੱਚਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਕੈਪਟਨ ਹਰਮਿੰਦਰ ਸਿੰਘ, ਗਰੁੱਪ ਕੈਪਟਨ ਸ਼੍ਰੀ ਆਰ.ਐਸ.ਗਿੱਲ ਅਤੇ ਜੀ.ਓ.ਜੀਜ਼ ਦੇ ਜ਼ਿਲ੍ਹਾ ਅਧਿਕਾਰੀ ਮੇਜਰ (ਰਿਟਾ.) ਬਲਦੇਵ ਸਿੰਘ ਕੂਨਰ ਤੋਂ ਇਲਾਵਾ ਜ਼ਿਲ੍ਹੇ ਦੇ ਖੁਸ਼ਹਾਲੀ ਦੇ ਰਾਖੇ ਮੌਜੂਦ ਸਨ।


EDITED BY : SARA YAHA | | Last Updated : 7:42 pm 30 ਜਨਵਰੀ  2019

LEAVE A REPLY

Please enter your comment!
Please enter your name here