ਵੋਟਰ ਸੂਚੀਆਂ ਦੀ ਕਰਵਾਈ ਅੰਤਿਮ ਪ੍ਰਕਾਸ਼ਨਾ

0
16

ਮਾਨਸਾ, 31 ਜਨਵਰੀ (ਸਾਰਾ ਯਹਾ,(ਬਲਜੀਤ ਸ਼ਰਮਾ) : ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਅੱਜ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨ ਕਰ ਦਿੱਤੀ ਗਈ ਹੈ ਅਤੇ ਰਾਜਨੀਤਿਕ ਪਾਰਟੀਆਂ ਵੋਟਰ ਸੂਚੀ ਦੀ ਆਪਣੇ ਵਰਕਰਾਂ ਰਾਹੀਂ ਮੁਕੰਮਲ ਪੜਤਾਲ ਕਰਵਾ ਲੈਣ ਕਿਉਂਕਿ ਇਸੇ ਵੋਟਰ ਸੂਚੀ ਦੇ ਅਧਾਰ ‘ਤੇ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਕਾਪੀ ਅਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ.ਡੀ ਸੌਂਪੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਕੋਲ ਵੋਟਰ ਸ਼ਨਾਖ਼ਤੀ ਕਾਰਡ ਉਪਲਬੱਧ ਹੈ ਪ੍ਰੰਤੂ ਉਸਦੀ ਵੋਟ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਤਾਂ ਉਸਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਵੋਟ ਪਾਉਣ ਦੀ ਆਗਿਆ ਨਹੀਂ ਹੋਵੇਗੀ। ਇਸ ਲਈ ਮੌਜੂਦਾ ਵੋਟਰ ਸੂਚੀ ਵਿੱਚ ਨਾਮ ਚੈਕ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਮੌਜੂਦਾ ਵੋਟਰ ਸੂਚੀ ਵਿੱਚ ਉਪਲਬੱਧ ਨਹੀਂ ਹੈ ਤਾਂ ਤੁਰੰਤ ਫਾਰਮ ਨੰਬਰ 6 ਭਰ ਕੇ ਸਬੰਧਤ ਚੌਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਬੂਥ ਲੈਵਲ ਅਫ਼ਸਰ ਪਾਸ ਜਮ੍ਹਾ ਕਰਵਾ ਦੇਣ ਤਾਂ ਜੋ ਚੋਣਾਂ ਤੋਂ ਪਹਿਲਾਂ-ਪਹਿਲਾਂ ਉਸਦੀ ਵੋਟ ਵੋਟਰ ਸੂਚੀ ਵਿੱਚ ਦਰਜ ਹੋ ਸਕੇ।
ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥ ਲੈਵਲ ਏਜੰਟ ਤੁਰੰਤ ਲਗਾਏ ਜਾਣ। ਉਨ੍ਹਾਂ ਕਿਹਾ ਕਿ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਕੇ ਲਿਸਟਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾਈਆਂ ਜਾਣ।
ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀ ਗੁਰਚਰਨ ਸਿੰਘ, ਚੋਣ ਕਾਨੂੰਨਗੋ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।


EDITED BY : SARA YAHA | | Last Updated : 7:03 pm 31 ਜਨਵਰੀ  2019

LEAVE A REPLY

Please enter your comment!
Please enter your name here