ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਮੂਨੇ ਲਏ ਜਾਣ: ਰੈੱਡੀ

0
13

ਚੰਡੀਗੜ•, 2 ਫਰਵਰੀ (ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਦੇ ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵਰਤਾਏ ਜਾਂਦੇ ਮਿਡ-ਡੇਅ ਮੀਲ (ਐਮ.ਡੀ.ਐਮ.) ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ.ਰੈੱਡੀ ਨੇ ਅਧਿਕਾਰੀਆਂ ਨੂੰ ਉਕਤ ਸਕੀਮ ਤਹਿਤ ਬੱਚਿਆਂ ਨੂੰ ਵਰਤਾਏ ਜਾਂਦੇ ਭੋਜਨ ਦੇ ਸੈਂਪਲ ਲੈਣ ਦੀ ਹਦਾਇਤ ਕੀਤੀ ਹੈ। ਇਹ ਨਮੂਨੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਜਾਣਗੇ। ਉਨ•ਾਂ ਕਿਹਾ ਕਿ ਸਿਹਤ ਅਤੇ ਸਿੱÎਖਿਆ ਵਿਭਾਗ ਦੇ ਕਰਮਚਾਰੀਆਂ ਵੱਲੋਂ ਇਸ ਭੋਜਨ ਦੀ ਤਿਆਰੀ ਸਮੇਂ ਨਿਗਰਾਨੀ ਰੱਖੀ ਜਾਵੇ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ ਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਰੈਡੀ ਨੇ ਅੱਗੇ ਕਿਹਾ ਕਿ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਭੋਜਨ ਸਾਫ਼ ਸੁਥਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਭੋਜਨ ਖਾਣ ਤੋਂ ਪਹਿਲਾਂ ਹੱਥ ਧੋਣ ਲਈ ਪ੍ਰੇਰਿਤ ਕੀਤਾ ਜਾਵੇ। ਉਨ•ਾਂ ਦਾਅਵਾ ਕੀਤਾ ਕਿ ਅਜਿਹੀਆਂ ਕੋਸ਼ਿਸ਼ਾਂ ਸਕੂਲਾਂ ਵਿੱਚ ਮਿਡ-ਡੇਅ ਮੀਲ ਸਕੀਮ ਨੂੰ ਕਾਰਗਰ ਬਣਾਉਣ ਲਈ ਵਿੱਢੀਆਂ ਗਈਆਂ ਹਨ। ਉਨ•ਾਂ ਇਹ ਵੀ ਕਿਹਾ ਕਿ ਪਹਿਲਾਂ ਮਿੱਥੇ ਮਾਪਦੰਡਾਂ ਨੂੰ ਹੁਣ ਮੌਜੂਦਾ ਹਾਲਾਤ ਅਨੁਸਾਰ ਪੜਚੋਲਣ ਦੀ ਲੋੜ ਹੈ।
ਹੋਰ ਵਧੇਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨੇ ਕਿਹਾ ਕਿ ਬੱਚਿਆਂ ਲਈ ਪੌਸ਼ਟਿਕ ਤੇ ਵਧੀਆ ਗੁਣਵੱਤਾ ਦਾ ਭੋਜਨ ਯਕੀਨੀ ਬਣਾਉਣ ਹਿੱਤ ਲੈਬਾਰਟਰੀ ਜਾਂਚ ਲਈ ਭੋਜਨ ਦੇ ਨਮੂਨੇ ਭੇਜੇ ਜਾਣ ਲਈ ਵਿਚਾਰ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਭੋਜਨ ਪਕਾਉਣ ਲਈ ਪੀਣਯੋਗ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਇਸ ਦੀ ਨਿਯਮਤ ਜਾਂਚ ਨੂੰ ਲਾਜ਼ਮੀ ਤੌਰ ‘ਤੇ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਇਸ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਭੋਜਣ ਬਣਾਉਣ ਲਈ ਸਾਫ-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਅਤੇ ਚੰਗੀ ਗੁਣਵੱਤਾ ਦਾ ਭੋਜਨ ਬਰਕਰਾਰ ਰੱਖਣ ਲਈ ਵੀ ਕਿਹਾ ਗਿਆ ਹੈ। ਆਂਗਨਵਾੜੀ ਅਤੇ ਸਕੂਲਾਂ ਨੂੰ ਹਰੇਕ ਵਿਦਿਆਰਥੀ ਦੀ ਸਿਹਤ ਤੇ ਵਜ਼ਨ ਸਬੰਧੀ ਵੇਰਵਿਆਂ ਨੂੰ ਦਰਸਾਉਂਦਾ ਇਕ ਮਾਸਿਕ ਗਰੋਥ ਕਾਰਡ ਬਣਾਉਣਾ ਹੋਵੇਗਾ। ਬੱਚਿਆਂ ਨੂੰ ਭੋਜਨ ਸੂਚੀ ਅਨੁਸਾਰ ਹੀ ਭੋਜਨ ਦਿੱਤਾ ਜਾਵੇਗਾ।
ਇਸ ਮੌਕੇ ਪ੍ਰਮੁੱਖ ਸਕੱਤਰ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਪੀ.ਐਸ ਸ਼ੇਰਗਿੱਲ, ਐਨ.ਐਚ.ਐਮ, ਐਮ.ਸੀ.ਐਚ ਤੇ ਸਿੱÎਖਿਆ ਵਿਭਾਗ ਦੇ ਅਧਿਕਾਰੀ ਮੌਜੂਦ ਸਨ।


EDITED BY : SARA YAHA | | Last Updated : 7:32 pm 2 ਫ਼ਰਵਰੀ 2019

LEAVE A REPLY

Please enter your comment!
Please enter your name here