ਮੈਰਿਜ ਪੈਲੇਸਾਂ ਵਿਚ ਲਾਇਸੰਸੀ ਅਸਲਾ ਲੈ ਕੇ ਆਊਣ ‘ਤੇ ਪਾਬੰਦੀ

0
32

ਮਾਨਸਾ, 15 ਫਰਵਰੀ (ਸਾਰਾ ਯਹਾ,(ਹੀਰਾ ਮਿੱਤਲ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਸਥਿਤ ਮੈਰਿਜ ਪੈਲੇਸਾਂ ਵਿਚ ਲਾਇਸੰਸੀ ਅਸਲਾ ਲੈ ਕੇ ਆਉਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਮਿਸ ਰਿਆਤ ਨੇ ਹੁਕਮ ਵਿੱਚ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਅਸਲੇ ਦੀ ਨਾਜਾਇਜ਼ ਵਰਤੋ ਕਰਦੇ ਹਨ ਅਤੇ ਮੈਰਿਜ ਪੈਲੇਸਾਂ ਵਿਚ ਮੌਜੂਦ ਲੋਕਾਂ ਦੀ ਜਾਨ ਲਈ ਖਤਰਾ ਬਣਦੇ ਹਨ।
ਅਪਨੀਤ ਰਿਆਤ ਨੇ ਹੁਕਮ ਜਾਰੀ ਕੀਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਵਿਚ ਲਾਇਸੰਸੀ ਹਥਿਆਰ ਨਾ ਲੈ ਕੇ ਜਾਵੇ, ਤਾਂ ਜੋ ਪੈਲੇਸਾਂ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਕਤ ਹੁਕਮ 31 ਮਾਰਚ 2019 ਤੱਕ ਲਾਗੂ ਰਹੇਗਾ।


EDITED BY : SARA YAHA | | Last Updated : 8:19 pm 15 ਫ਼ਰਵਰੀ 2019

LEAVE A REPLY

Please enter your comment!
Please enter your name here