ਐਸੋਸੀਏਟਿਡ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਸਮਾਂ ਵਧਾਇਆ

0
8

ਚੰਡੀਗੜ, (ਸਾਰਾ ਯਹਾ,(ਬਲਜੀਤ ਸ਼ਰਮਾ) 21 ਫਰਵਰੀ: ਸੋਸੀਏਟਿਡ ਸਕੂਲਾਂ ਵਿੱਚ ਪੜਦੇ ਬੱਚਿਆਂ ਤੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨਾਂ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਇਕ ਸਾਲ ਦਾ ਸਮਾਂ ਵਧਾ ਦਿੱਤਾ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਐਸੋਸੀਏਟਿਡ ਸਕੂਲਾਂ ਨੂੰ ਮਾਨਤਾ ਮਾਪਦੰਡ ਪੂਰੇ ਕਰਨ ਲਈ ਪਹਿਲਾਂ 31 ਮਾਰਚ 2019 ਤੱਕ ਦਾ ਸਮਾਂ ਦਿੱਤਾ ਗਿਆ ਸੀ ਤਾਂ ਕਿ ਬੱਚਿਆਂ ਤੇ ਅਧਿਆਪਕਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨਾਂ ਕਿਹਾ ਕਿ ਹੁਣ ਇਨਾਂ ਸਕੂਲਾਂ ਨੂੰ ਮਾਨਤਾ ਮਾਪਦੰਡ ਪੂਰੇ ਕਰਨ ਲਈ ਸਮਾਂ ਇਕ ਸਾਲ ਵਧਾ ਕੇ 31 ਮਾਰਚ 2020 ਤੱਕ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਬਾਰੇ ‘ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜੇਸ਼ਨ’ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੂੰ ਮਿਲ ਕੇ ਅਪੀਲ ਕੀਤੀ ਸੀ ਕਿ ਉਨਾਂ ਨਾਲ ਚਾਰ ਲੱਖ ਵਿਦਿਆਰਥੀ ਤੇ 50 ਹਜ਼ਾਰ ਅਧਿਆਪਕ ਜੁੜੇ ਹੋਏ ਹਨ, ਜਿਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਨਾਂ ਸਕੂਲਾਂ ਨੂੰ ਮਾਨਤਾ ਦੇ ਮਾਪਦੰਡ ਪੂਰੇ ਕਰਨ ਲਈ ਹੋਰ ਸਮਾਂ ਦਿੱਤਾ ਜਾਵੇ।
ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ ਰਹੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਮਿਆਰੀ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਨੇ ਰਾਜ ਦੇ ਤਿੰਨੇ ਸਮਾਰਟ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਇਸ ਮੰਤਵ ਲਈ ਤਿੰਨੇ ਜ਼ਿਲਿਆਂ ਦੇ ਜ਼ਿਲਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਨੂੰ 20 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਨਾਂ ਸਕੂਲਾਂ ਨੂੰ ਲੈਪਟਾਪ, ਮਲਟੀਮੀਡੀਆ, ਪ੍ਰਾਜੈਕਟਰ ਤੇ ਹਾਈ ਸਪੀਡ ਇੰਟਰਨੈੱਟ ਦੀ ਸਹੂਲਤ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਅਧਿਆਪਨ ਤੇ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਸੁਚਾਰੂ ਤੇ ਆਸਾਨ ਬਣਾਇਆ ਜਾਵੇ। ਇਸ ਤੋਂ ਇਲਾਵਾ ਅਗਲੇ ਵਿੱਦਿਅਕ ਵਰੇ ਵਿੱਚ ਰਾਜ ਭਰ ਦੇ ਹਰੇਕ ਹਲਕੇ ਵਿੱਚ 10-10 ਮਾਡਲ ਸਕੂਲ ਵੀ ਖੋਲੇ ਜਾਣਗੇ।


EDITED BY : SARA YAHA | | Last Updated : 7:50 pm 21 ਫ਼ਰਵਰੀ 2019

LEAVE A REPLY

Please enter your comment!
Please enter your name here