ਪਾਕਿਸਤਾਨ ਦਾ ਪਾਣੀ ਰੋਕਣ ਲਈ ਪੰਜਾਬ ਨੂੰ ਰਗੜਾ!

0
81

ਚੰਡੀਗੜ੍ਹ: ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਣ ਲਈ ਪੰਜਾਬ ਦੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਯਮੁਨਾ ਨਦੀ ਵਿੱਚ ਮੋੜਨ ਨਾਲ ਪੰਜਾਬ ਨਾਲ ਵੱਡਾ ਧੱਕਾ ਹੋਏਗਾ। ਕੇਂਦਰ ਸਰਕਾਰ ਦੀ ਇਹ ਯੋਜਨਾ ਪੰਜਾਬ ਲਈ ਬੇਹੱਦ ਖ਼ਤਰਨਾਕ ਹੋਏਗੀ। ਇਹ ਦਾਅਵਾ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਦਾ ਬਿਆਨ ਬਹੁਤ ਖਤਰਨਾਕ ਤੇ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਪੰਜਾਬ ਦੇ ਪਾਣੀਆਂ ਨੂੰ ਖੋਹਣ ਲਈ ਇਹ ਬਹੁਤ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਹਰਿਆਣਾ ਨੂੰ ਪੰਜਾਬ ਦੇ ਪਾਣੀ ਸਪਲਾਈ ਕਰਨ ਲਈ ਐਸਵਾਈਐਲ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ। ਹੁਣ ਪਾਕਿਸਤਾਨ ਨੂੰ ਸਜ਼ਾ ਦੇਣ ਬਹਾਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਕੇਂਦਰ ਵੱਲੋਂ ਇੱਕ ਹੋਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖਹਿਰਾ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਗਡਕਰੀ ਦੇ ਇਸ ਬਿਆਨ ’ਤੇ ਬੋਲੇ ਤੱਕ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀਆਂ ਪਿਛਲੀਆਂ ਸਰਕਾਰਾਂ ਨੇ ਪਹਿਲਾਂ ਹੀ ਗ਼ਲਤ ਸਮਝੌਤਿਆਂ ਤਹਿਤ ਪੰਜਾਬ ਦੇ ਦਰਿਆਵਾਂ ਵਿੱਚੋਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਪਾਣੀਆਂ ਦਾ ਹਿੱਸਾ ਦਿੱਤਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਤਿੰਨਾਂ ਦਰਿਆਵਾਂ ਦਾ ਪਾਣੀ ਮੋੜਨ ਦੇ ਕੇਂਦਰ ਦੇ ਕਦਮ ਨਾਲ ਪੰਜਾਬ ਦੀ ਅਰਥਵਿਵਸਥਾ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਦਮ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਹੋਵੇਗੀ ਕਿਉਂਕਿ ਪੰਜਾਬ ਕੋਲ ਸਿਰਫ ਪਾਣੀ ਦਾ ਹੀ ਕੁਦਰਤੀ ਸਰੋਤ ਹੈ।


EDITED BY : SARA YAHA | | Last Updated : 8:02 pm 25 ਫ਼ਰਵਰੀ 2019

LEAVE A REPLY

Please enter your comment!
Please enter your name here