ਉੱਡਦੇ ਜਹਾਜ਼ ’ਚ ਚੱਲੀ ਗੋਲ਼ੀ, ਜਹਾਜ਼ ਹਾਈਜੈਕ ਕਰਨ ਦੀ ਕੋਸ਼ਿਸ਼

0
73

ਢਾਕਾ: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਦੁਬਈ ਜਾ ਰਹੇ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਕੋਸ਼ਿਸ਼ ਕਾਮਯਾਬ ਨਹੀਂ ਹੋਈ। ਜਹਾਜ਼ ਵਿੱਚ ਗੋਲ਼ੀ ਚੱਲੀ, ਜਿਸ ਦੇ ਬਾਅਦ ਚਿਤਗੋਂਗ ਵਿੱਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਮੀਡੀਆ ਰਿਪੋਰਟਾਂ ਮੁਤਾਬਕ ਹਾਈਜੈਕ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਖ਼ਸ ਨੇ ਕ੍ਰੂ ਮੈਂਬਰ ਵੱਲ ਪਿਸਤੌਲ ਤਾਣ ਲਈ ਤੇ ਯਾਤਰੀਆਂ ਨੂੰ ਬਾਹਰ ਕੱਢਣ ਲਈ ਕਿਹਾ। ਇਸ ਕ੍ਰੂ ਮੈਂਬਰ ਨੂੰ ਗੋਲ਼ੀ ਵੀ ਲੱਗੀ ਹੈ।

ANI

@ANI

ਇਸ ਪਿੱਛੋਂ ਪਾਇਲਟ ਨੇ ਕੰਟਰੋਲ ਰੂਮ ਨੂੰ ਜਹਾਜ਼ ਦੇ ਹਾਈਜੈਕ ਹੋਣ ਦੀ ਸੂਚਨਾ ਦਿੱਤੀ ਜਿਸ ਦੇ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ ਵਿੱਚ ਕੁੱਲ 142 ਯਾਤਰੀ ਸਵਾਰ ਸਨ। ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਹਾਈਜੈਕਰ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਨਾਲ ਗੱਲ ਕਰਨ ਦੀ ਮੰਗ ਕਰ ਰਹੇ ਸਨ। ਹਾਲੇ ਇਸ ਦੀ ਅਧਿਕਰਾਰਿਤ ਜਾਣਕਾਰੀ ਨਹੀਂ ਮਿਲੀ।


EDITED BY : SARA YAHA | | Last Updated : 8:05 pm 24 ਫ਼ਰਵਰੀ 2019

LEAVE A REPLY

Please enter your comment!
Please enter your name here