ਕਸ਼ਮੀਰ ’ਚ ਮੁੜ ਗਹਿਗੱਚ ਮੁਕਾਬਲਾ, DSP ਸ਼ਹੀਦ, ਅੱਤਵਾਦੀ ਵੀ ਢੇਰ

0
38

ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ਦੇ ਤੂਰੀਗਾਮ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ। ਇਸੇ ਦੌਰਾਨ ਜੰਮੂ ਕਸ਼ਮੀਰ ਪੁਲਿਸ ਦੇ ਡੀਐਸਪੀ ਆਪਰੇਸ਼ਨਜ ਵੀ ਸ਼ਹੀਦ ਹੋ ਗਏ। ਇਲਾਕੇ ਵਿੱਚ ਦੋ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ।

ਸ਼ਹੀਦ ਡੀਐਸਪੀ ਦਾ ਨਾਂ ਅਮਨ ਠਾਕੁਰ ਹੈ। ਉਨ੍ਹਾਂ ਨੂੰ ਸਿਰ ਵਿੱਚ ਗੋਲ਼ੀ ਲੱਗੀ ਸੀ। ਇਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ। ਮੁਕਾਬਲੇ ਵਿੱਚ ਇੱਕ ਮੇਜਰ ਸਮੇਤ ਦੋ ਜਵਾਨ ਵੀ ਜ਼ਖ਼ਮੀ ਹੋਏ ਹਨ।

ਦੱਸ ਦੇਈਏ ਕਿ 14 ਫਰਵਰੀ ਨੂੰ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਪਿੱਛੋਂ ਫੌਜ ਅੱਤਵਾਦੀਆਂ ਖਿਲਾਫ ਵੱਡੇ ਪੱਧਰ ’ਤੇ ਆਪਰੇਸ਼ਨ ਚਲਾ ਰਹੀ ਹੈ। 18 ਫਰਵਰੀ ਨੂੰ ਫੌਜ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਦਾ ਖ਼ਾਤਮਾ ਕੀਤਾ ਸੀ ਜਿਨ੍ਹਾਂ ਵਿੱਚ ਪੁਲਵਾਮਾ ਹਮਲੇ ਦੇ ਸਾਜ਼ਿਸ਼ਘਾੜੇ ਵੀ ਸ਼ਾਮਲ ਸਨ। ਉਨ੍ਹਾਂ ਦੀ ਪਛਾਣ ਕਾਮਰਾਨ ਤੇ ਅਬਦੁਲ ਰਸ਼ੀਦ ਉਰਫ ਗਾਜੀ ਵਜੋਂ ਹੋਈ ਸੀ।


EDITED BY : SARA YAHA | | Last Updated : 8:12 pm 24 ਫ਼ਰਵਰੀ 2019

LEAVE A REPLY

Please enter your comment!
Please enter your name here