85.9 F
MANSA
Tuesday, May 19, 2026
Tel: 9815624390
Email: sarayaha24390@gmail.com

ਗਰੁੱਪ 3 ਤੇ 4 ਮੁਲਾਜ਼ਮਾਂ ਦੇ ਕੁਆਰਟਰਾਂ ਦੀ ਦੋ ਦਹਾਕਿਆਂ ਵਿੱਚ ਪਹਿਲੀ ਦਫ਼ਾ ਹੋਵੇਗੀ...

ਚੰਡੀਗੜ੍ਹ, 20 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ)  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ...

ਪੈਟਰੋਲ ਪੰਪ, ਹਲਵਾਈਆਂ ਸਮੇਤ ਹੋਰ ਅਦਾਰਿਆਂ ਦੀ ਕੀਤੀ ਚੈਕਿੰਗ, 8 ਚਲਾਨ ਕੱਟੇ

ਚੰਡੀਗੜ੍ਹ, 20 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ)  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਦੇ...

ਪੰਜਾਬ ਦੀਆਂ ਜੇਲ•ਾਂ ਵਿੱਚ ਕੋਵਿਡ ਦੀ ਸਥਿਤੀ ਵਿਰੁੱਧ ਸੁਚੱਜੇ ਢੰਗ ਨਾਲ ਨਜਿੱਠਣ ਲਈ...

ਚੰਡੀਗੜ•, 20 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ)  : ਪੰਜਾਬ ਦੇ ਜੇਲ• ਵਿਭਾਗ ਵਲੋਂ ਸੂਬੇ ਭਰ ਦੀਆਂ ਜੇਲ•ਾਂ ਵਿੱਚ ਕਰੋਨਾ ਸੰਕਟ ਵਿਰੁੱਧ ਸੁਚੱਜੇ...

ਫ਼ੇਜ਼ 3 ਬੀ1 ਦਾ ਮੁੱਢਲਾ ਸਿਹਤ ਕੇਂਦਰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ...

ਚੰਡੀਗੜ੍ਹ/ਐਸ.ਏ.ਐਸ ਨਗਰ, 20 ਜੁਲਾਈ  (ਸਾਰਾ ਯਹਾ,ਹੰਨੀ ਬਾਂਸਲ)  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਅਹਿਦ ਨਾਲ ਜਿੱਥੇ...

ਹੁਣ ਖੁੱਲ੍ਹ ਜਾਣਗੇ ਸਕੂਲ! ਕੇਂਦਰ ਨੇ ਮੰਗੇ ਸੂਬਾ ਸਰਕਾਰਾਂ ਤੋਂ ਸੁਝਾਅ

ਚੰਡੀਗੜ੍ਹ  20 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ) : ਲੌਕਡਾਊਨ ਲੱਗਦਿਆਂ ਹੀ ਸਕੂਲ-ਕਾਲਜ ਬੰਦ ਕਰ ਦਿੱਤੇ ਗਏ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ...

ਕੇਂਦਰ ਵੱਲੋਂ ਜਾਰੀ ਆਰਡੀਨੈੱਸ ਰੱਦ ਕਰਨ ਸੰਬੰਧੀ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ

ਸਰਦੂਲਗੜ੍ਹ 20 ਜੁਲਾਈ  (ਸਾਰਾ ਯਹਾ, ਬਲਜੀਤ ਸਿੰਘ)  ਆਮ ਆਦਮੀ ਪਾਰਟੀ ਵੱਲੋ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋ ਅੱਜ  ਅੈਸ.ਡੀ.ਅੈਮ. ਸਰਦੂਲਗੜ੍ਹ ਨੂੰ  ਮੰਗ...

ਘਰ ਘਰ ਰੋਜ਼ਗਾਰ ਮਿਸ਼ਨ ਤਹਿਤ 24 ਜੁਲਾਈ ਨੂੰ ਹੋਵੇਗਾ ਰਾਜ ਪੱਧਰੀ ਵੈਬੀਨਾਰ

ਮਾਨਸਾ, 20 ਜੁਲਾਈ  (ਸਾਰਾ ਯਹਾ,ਜੋਨੀ ਜਿੰਦਲ)  : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ...

ਨਸ਼ਿਆਂ ਵਿਰੁੱਧ 3 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਮਾਨਸਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮਾਨਸਾ, 20 ਜੁਲਾਈ  19 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ) : ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਮਾਨਸਾ ਪੁਲਿਸ ਨੇ ਨਸ਼ਿਆਂ...

ਪੰਜਾਬ ਸਰਕਾਰ ਦੀਆਂ ਪਾਬੰਦੀਆਂ ਤੋਂ ਬਾਅਦ ਬੇਰੁਜ਼ਗਾਰਾਂ ਨੇ ਲੱਭਿਆ ਸੰਘਰਸ਼ ਪਿੰਡਾਂ ‘ਚ ਰੁਜ਼ਗਾਰ ਸਬੰਧੀ...

ਮਾਨਸਾ  20 ਜੁਲਾਈ  (ਸਾਰਾ ਯਹਾ,ਹੀਰਾ ਸਿੰਘ ਮਿੱਤਲ) : ਕਰੋਨਾ-ਸੰਕਟ ਦੇ ਚਲਦਿਆਂ ਸਰਕਾਰ ਵੱਲੋਂ ਜਨਤਕ ਮੁਜ਼ਾਹਰੇ ਕਰਨ 'ਤੇ ਲਾਈ ਪਾਬੰਦੀ ਉਪਰੰਤ ਬੇਰੁਜ਼ਗਾਰ ਨੌਜਵਾਨਾਂ...

ਕ੍ਰਾਇਮ ਸ਼ਾਖਾ ਵੱਲੋਂ ਮੂਸੇਵਾਲਾ ‘ਤੇ ਸੰਜੂ ਗੀਤ ਲਈ ਨਵਾਂ ਮੁੱਕਦਮਾ ਦਰਜ..!

ਚੰਡੀਗੜ੍ਹ, 20 ਜੁਲਾਈ   (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਪੁਲਿਸ ਨੇ ਵਿਵਾਦਾਂ ਚ ਘਿਰੇ ਗਾਇਕ  ਸਿੱਧੂ ਮੂਸੇਵਾਲਾ ਨੂੰ ਅਸਲਾ ਕਾਨੂੰਨ ਦੇ ਕੇਸ ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ ਤਿਆਰੀ ਖਿੱਚੀ ਹੈ। ਇਸੇ ਦੌਰਾਨ ਮੂਸੇਵਾਲਾ ਵਿਰੁੱਧ ਕ੍ਰਾਈਮ ਸ਼ਾਖਾ ਨੇ ਉਸ ਦੇ ਨਵੇਂ ਗੀਤ “ਸੰਜੂ” ਨਾਲ ਹਿੰਸਾ ਅਤੇ ਬੰਦੂਕ ਸਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁੱਕਦਮਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਇਹ ਗੀਤ ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋਇਆ ਸੀ।       ਇਸ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਏਡੀਜੀਪੀ ਅਤੇ ਡਾਇਰੈਕਟਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਧਾਰ 'ਤੇ ਗਾਇਕ ਵਿਰੁੱਧ ਮੁਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ। ਗਾਇਕ ਦਾ ਗੀਤ "ਸੰਜੂ" ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੱਜ ਰਿਹਾ ਹੈ ਅਤੇ ਹਥਿਆਰਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਾ ਹੈ ਜਿਸ ਵਿੱਚ ਵੱਖ-ਵੱਖ ਐਫਆਈਆਰਜ਼ ਦਰਜ ਹੋਣ ਨੂੰ ਵਡਿਆਈ ਦੱਸਿਆ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਮਾਮਲਾ ਅਸਲਾ ਕਾਨੂੰਨ ਅਧੀਨ ਦਰਜ ਕੀਤਾ ਗਿਆ ਹੈ। ਏਡੀਜੀਪੀ ਨੇ ਕਿਹਾ ਕਿ ਪੁਲਿਸ ਛੇਤੀ ਹੀ ਹਾਈਕੋਰਟ ਦੁਆਰਾ ਮੂਸੇਵਾਲਾ ਨੂੰ ਦਿੱਤੀ ਗਈ ਅਗਾਊਂ ਜ਼ਮਾਨਤ ਰੱਦ ਕਰਨ ਲਈ ਪਟੀਸ਼ਨ ਦਾਇਰ ਕਰੇਗੀ।           ਸ੍ਰੀ ਸ਼ੁਕਲਾ ਨੇ ਕਿਹਾ ਕਿ ਇਹ ਤਸਦੀਕ ਹੋ ਗਿਆ ਹੈ ਕਿ ਨਵਾਂ ਵੀਡੀਓ-ਗੀਤ, “ਸੰਜੂ” ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ਉਤੇ ਅਪਲੋਡ ਕੀਤਾ ਗਿਆ ਸੀ। ਇਸ ਗੀਤ ਵਿੱਚ ਮੂਸੇਵਾਲਾ ਨੇ ਉਸਦੇ ਖਿਲਾਫ਼ ਅਸਲਾ ਕਾਨੂੰਨ ਤਹਿਤ ਦਰਜ ਕੀਤੇ ਕੇਸ ਦਾ ਹਵਾਲਾ ਦਿੱਤਾ ਹੈ ਅਤੇ ਵੀਡੀਓ ਦੀ ਸ਼ੁਰੂਆਤ ਉਸ ਸਬੰਧੀ ਇੱਕ ਨਿਊਜ਼-ਕਲਿੱਪ ਤੋਂ ਹੁੰਦੀ ਹੈ ਜਿਸ ਲਈ ਪੁਲਿਸ ਨੇ ਏ.ਕੇ. 47 ਰਾਈਫਲ ਦੀ ਅਣਅਧਿਕਾਰਤ ਵਰਤੋਂ ਲਈ ਉਸ ਵਿਰੁੱਧ ਕੇਸ ਦਰਜ ਕੀਤਾ ਸੀ।          ...
- Advertisement -