ਕੀ ਮਜ਼ਦੂਰਾਂ ਨੂੰ 54 ਦਿਨਾਂ ਦੀ ਮਿਲੇਗੀ ਪੂਰੀ ਤਨਖਾਹ? 12 ਜੂਨ ਨੂੰ ਹੋਵੇਗਾ ਫੈਸਲਾ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲੌਕਡਾਊਨ ਦੀ ਮਿਆਦ ਦੇ ਦੌਰਾਨ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣ ਦੇ ਮਾਮਲੇ ਵਿੱਚ ਆਦੇਸ਼ ਰਾਖਵਾਂ ਰੱਖ ਲਿਆ...
ਕੋਰੋਨਾ ਦੇ ਕਹਿਰ ‘ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ! ਹੁਣ ਤੱਕ ਦੀ ਦੱਸੀ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੀ ਸਵਾਧਾਨੀ ਵਰਤਣ ਲਈ...
ਕੇਦਰ ਸਰਕਾਰ ਵਲੋਂ ਰਾਹਤ ਪੈਕੇਜ ਦੇ ਨਾਂ ਹੇਠ ਮਿਡਲ ਵਰਗ, ਮਜਦੂਰ ਵਰਗ ਅਤੇ ਕਿਰਤੀ...
ਬੁਢਲਾਡਾ 3 ਜੂਨ (ਸਾਰਾ ਯਹਾ /ਅਮਨ ਮਹਿਤਾ): ਮੋਦੀ ਹਕੂਮਤ ਵੱਲੋਂ ਰਾਹਤ ਪੈਕੇਜ ਦੇ ਨਾਂ ਹੇਠ ਲੋਕਾਂ ਤੇ ਹੱਲੇ ਖਿਲਾਫ ਅੱਜ ਐਸ...
ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਗੁਰੂ ਨਗਰੀ ‘ਚ ਸਖ਼ਤ ਸੁਰੱਖਿਆ ਪਹਿਰਾ..!!
ਅੰਮ੍ਰਿਤਸਰ: ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ। 6 ਜੂਨ 1984 ਨੂੰ ਦਰਬਾਰ ਸਾਹਿਬ ਉੱਪਰ ਹੋਈ...
ਸਕੂਲ ਫੀਸਾਂ ਬਾਰੇ ਫੈਸਲੇ ਲਈ 12 ਜੂਨ ਤੱਕ ਕਰਨ ਪਵੇਗਾ ਇੰਤਜ਼ਾਰ
ਪਟਿਆਲਾ (ਸਾਰਾ ਯਹਾ ): ਸਕੂਲਾਂ ਵੱਲੋਂ ਫੀਸ ਮੰਗੇ ਜਾਣ ਤੇ ਸਕੂਲੀ ਵਿਦਿਆਰਥੀਆਂ ਤੇ ਮਾਪਿਆਂ ਨੇ ਅੱਜ ਸਿੱਖਿਆ ਮੰਤਰੀ ਦੇ ਘਰ ਦੇ...
ਸਾਗਰ ਆਈਏਐੱਸ ਹੋਣਗੇ ਬੁਢਲਾਡਾ ਦੇ ਨਵੇ ਐੱਸਡੀਐਮ
ਬੁਢਲਾਡਾ 4 ਜੂਨ (ਸਾਰਾ ਯਹਾ / ਅਮਨ ਮਹਿਤਾ) : ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ...
ਨਹੀਂ ਟਲਿਆ ਟਿੱਡੀ ਦੱਲ ਦਾ ਖਤਰਾ, ਹੁਣ ਨਵੇਂ ਰਸਤੇ ਤੋਂ ਹੋ ਸਕਦਾ ਹਮਲਾ
ਪਠਾਨਕੋਟ: ਪਾਕਿਸਤਾਨ ਨਾਲ ਲੱਗਦੇ ਬਮਿਆਲ ਸੈਕਟਰ ਦੀ 60 ਕਿਲੋਮੀਟਰ ਦੀ ਸਰਹੱਦ ਤੋਂ ਵੀ ਪੰਜਾਬ ਵਿੱਚ ਟਿੱਡੀ ਦੱਲ ਦੇ ਦਾਖਲ ਹੋਣ ਦਾ...
ਸੰਘਰਸ਼ੀ ਅਧਿਆਪਕ ਅਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੇ ਰਾਹ ਪਾਉਣ ਲੱਗੇ
ਸੰਗਰੂਰ 3 ਜੂਨ (ਸਾਰਾ ਯਹਾ ) : ਸੰਘਰਸ਼ੀ ਅਧਿਆਪਕ ਹੁਣ ਅਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਖੁਦ ਅੱਗੇ ਹਨ,ਜਿਸ...
ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇੱਕ ਹੋਰ ਅਕਾਦਮਿਕ ਵਰ•ੇ ਦਾ ਵਾਧਾ: ਸਿੱਖਿਆ...
ਚੰਡੀਗੜ•, 3 ਜੂਨ (ਸਾਰਾ ਯਹਾ / ਬਲਜੀਤ ਸ਼ਰਮਾ) : ਪੰਜਾਬ ਦੇ ਐਸੋਸੀਏਟਿਡ ਸਕੂਲਾਂ ਵਿੱਚ ਪੜ•ਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ...
ਵਿਜੀਲੈਂਸ ਨੇ 28,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ਚੰਡੀਗੜ੍ਹ,3 ਜੂਨ (ਸਾਰਾ ਯਹਾ / ਬਲਜੀਤ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੀ.ਏ.ਯੂ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਜੀਤ ਸਿੰਘ ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰੀ, ਜਿਲਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਨਾਲ ਹੋਈ ਕੁੱਟਮਾਰ ਸਬੰਧੀ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 70,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 58,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 30,000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
























