85.9 F
MANSA
Wednesday, May 13, 2026
Tel: 9815624390
Email: sarayaha24390@gmail.com

*ਡਾ. ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਦੀ ਬਦੌਲਤ ਹਰੇਕ ਨਾਗਰਿਕ ਨੂੰ ਮਿਲੇ ਮਨੁੱਖੀ ਅਧਿਕਾਰ:ਕੰਗ*

ਫਗਵਾੜਾ 14 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸੂਬਾ ਸਕੱਤਰ ਗੁਰਦੀਪ ਸਿੰਘ ਕੰਗ ਨੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ...

*ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ*

ਮਾਨਸਾ, 14 ਅਪ੍ਰੈਲ : (ਸਾਰਾ ਯਹਾਂ/ਮੁੱਖ ਸੰਪਾਦਕ) ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਗਈ ਹੈ। ਇਹ ਹੁਕਮ 31 ਮਈ 2025 ਤੱਕ ਲਾਗੂ ਰਹਿਣਗੇ।

*ਪੀਰ ਨਿਗਾਹ ਦਰਗਾਹ ‘ਤੇ ਹਰ ਸਾਲ ਵਿਸਾਖੀ ਵਾਲੇ ਦਿਨ ਇੱਕ ਵਿਸ਼ਾਲ ਮੇਲਾ ਲਗਾਇਆ ਜਾਂਦਾ...

ਫਗਵਾੜਾ (ਸਾਰਾ ਯਹਾਂ/ਸ਼ਿਵ ਕੌੜਾ) ਹਿਮਾਚਲ ਪ੍ਰਦੇਸ਼ ਨੂੰ ਦੇਵਭੂਮੀ ਵਜੋਂ ਜਾਣਿਆ ਜਾਂਦਾ ਹੈ, ਪੀਰ ਨਿਗਾਹ ਊਨਾ ਜ਼ਿਲ੍ਹੇ ਦਾ ਇੱਕ ਜਾਣਿਆ-ਪਛਾਣਿਆ ਧਾਰਮਿਕ ਸਥਾਨ ਹੈ,...

*ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ*

ਮਾਨਸਾ, 14 ਅਪ੍ਰੈਲ : (ਸਾਰਾ ਯਹਾਂ/ਮੁੱਖ ਸੰਪਾਦਕ) ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀ ਜਾਵੇ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ ਸਮੇਤ ਪੂਰਾ ਪਤਾ ਅਤੇ ਉਸ ਦਾ ਸ਼ਨਾਖ਼ਤੀ ਪਰੂਫ਼ ਨਾਲ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦਾ ਨੰਬਰ, ਚੈਸੀ ਨੰਬਰ, ਇੰਜਨ ਨੰਬਰ ਵੀ ਰਜਿਸਟਰ ਵਿੱਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਦੁਕਾਨਦਾਰਾਂ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣ

*ਪ੍ਰਤਾਪ ਬਾਜਵਾ ‘ਤੇ ਐਫਆਈਆਰ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਸ਼ਰਮਨਾਕ ਕੋਸ਼ਿਸ਼ ਹੈ:...

ਚੰਡੀਗੜ੍ਹ | 14 ਅਪ੍ਰੈਲ, 2025 (ਸਾਰਾ ਯਹਾਂ/ਬਿਊਰੋ ਨਿਊਜ਼) ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ਼੍ਰੀ ਬਲਬੀਰ...

*ਡਾ. ਭੀਮ ਰਾਓ ਅੰਬੇਡਕਰ ਨੇ ਖ਼ੁਦ ਹਨ੍ਹੇਰੇ ’ਚ ਪਲ ਕੇ ਲੋਕਾਂ ਦੇ ਘਰ ਰੁਸ਼ਨਾਏ:...

ਬੁਢਲਾਡਾ/ਮਾਨਸਾ, 14 ਅਪ੍ਰੈਲ: (ਸਾਰਾ ਯਹਾਂ/ਮੁੱਖ ਸੰਪਾਦਕ) ਡਾ. ਭੀਮ ਰਾਓ ਅੰਬੇਡਕਰ ਜੀ ਨੇ ਖ਼ੁਦ ਤੰਗੀਆਂ-ਤੁਰਸ਼ੀਆਂ ਵਿਚ ਰਹਿ ਕੇ ਲੋਕਾਂ ਦੇ...

*ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਹਰਜੀਤ ਗਰੇਵਾਲ ਨੇ ਪੂਰੀ ਤਰ੍ਹਾਂ...

ਫਗਵਾੜਾ 14 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਦੇ...

*ਰੇਲਵੇ ਪਾਣੀ ਸੇਵਾ ਦਲ ਨੇ ਯਾਤਰੀਆਂ ਲਈ ਸ਼ੁਰੂ ਕੀਤੀ ਫਰੀ ਜਲ ਸੇਵਾ*

ਮਾਨਸਾ 14 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) ਗਰਮੀ ਦੇ ਮੌਸਮ ਦੀ ਸ਼ੁਰੂਆਤ ਹੋਣ ਤੇ ਰੇਲਵੇ ਪਾਣੀ ਸੇਵਾ ਦਲ ਵਲੋਂ ਯਾਤਰੀਆਂ ਲਈ...

*ਖਾਲਸਾ ਸਾਜਨਾ ਦਿਵਸ ਮੌਕੇ ਮਾਨਸਾ, ਬਠਿੰਡਾ ਤੇ ਅਬੋਹਰ ਦੇ ਸਾਈਕਲ ਗਰੁੱਪਾਂ ਦੇ 60 ਤੋਂ...

ਮਿਤੀ 13-04-2025 (ਸਾਰਾ ਯਾਹਾ/ਮੁੱਖ ਸੰਪਾਦਕ) ਖਾਲਸਾ ਸਾਜਨਾ ਦਿਵਸ ਮੌਕੇ ਅੱਜ ਈਕੋ ਵ੍ਹੀਲਰ ਸਾਈਕਲ ਕਲੱਬ ਮਾਨਸਾ ਦੇ ਪ੍ਰਧਾਨ...

*ਫਗਵਾੜਾ ਨਾਇਬ ਤਹਿਸੀਲਦਾਰ ਗੌਰਵ ਸਿੰਗਲਾ ਨੂੰ ਮਿਲੇ ਹਿਊਮਨ ਰਾਈਟਸ ਕੌਂਸਲ ਦੇ ਜਿਲ੍ਹਾ ਪ੍ਰਧਾਨ*

ਫਗਵਾੜਾ  (ਸ਼ਿਵ ਕੌੜਾ) ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਆਸ਼ੂ ਮਾਰਕੰਡਾ ਅਤੇ ਕੌਂਸਲ ਦੇ ਐਂਟੀ ਕੁਰੱਪਸ਼ਨ ਸੈੱਲ ਪੰਜਾਬ ਦੇ ਪ੍ਰਧਾਨ ਰਮਨ...
- Advertisement -