*ਜਗਦੀਸ਼ ਟਾਈਟਲਰ ਨੂੰ ਲੈ ਕੇ ਮੁੜ ਘਿਰੀ ਕਾਂਗਰਸ, ਸਿੱਧੂ ਤੇ ਚੰਨੀ ਕਿਉਂ ਚੁੱਪ?*
ਚੰਡੀਗੜ੍ਹ 31,ਅਕਤੂਬਰ (ਸਾਰਾ ਯਹਾਂ/ਬਿਊਰੋ ਰਿਪੋਰਟ ) ਚੁਰਾਸੀ ਦੇ ਸਿੱਖ ਕਤਲੇਆਮ ’ਚ ਕਾਂਗਰਸ ਮੁੜ ਘਿਰ ਗਈ ਹੈ। ਸਿੱਖ ਕਤਲੇਆਮ ਦੇ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ’ਚ ਸਥਾਈ ਮੈਂਬਰ ਚੁਣਨ ਮਗਰੋਂ ਕਾਂਗਰਸ ਉੱਪਰ ਸਵਾਲ ਉੱਠ ਰਹੇ ਹਨ। ਸਿਆਸੀ ਪਾਰਟੀਆਂ ਸਵਾਲ ਉਠਾ ਰਹੀਆਂ ਹਨ ਕਿ ਆਖਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਹੁਣ ਕਿਉਂ ਚੁੱਪ ਹਨ?
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਤਰੁਣ ਚੁੱਘ ਨੇ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ’ਚ ਸਥਾਈ ਮੈਂਬਰ ਚੁਣਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੂੰ ਜਗਦੀਸ਼ ਟਾਈਟਲਰ ਬਾਰੇ ਸਟੈਂਡ ਸਪੱਸ਼ਟ ਕਰਨ ਦੀ ਅਪੀਲ ਕੀਤੀ।
ਚੁੱਘ ਨੇ ਕਿਹਾ ਕਿ ਟਾਈਟਲਰ ਦਾ ਨਾਂ 1984 ਦੇ ਸਿੱਖ ਕਤਲੇਆਮ ’ਚ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਚੰਨੀ, ਸਿੱਧੂ ਤੇ ਕਾਂਗਰਸ ਦੇ ਸਿੱਖ ਆਗੂਆਂ ਨੂੰ ਜਗਦੀਸ਼ ਟਾਈਟਲਰ ਦਾ ਨਾਂ ਦਿੱਲੀ ਕਾਂਗਰਸ ਕਮੇਟੀ ’ਚ ਪਾਉਣ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
ਇਸੇ ਤਰ੍ਹਾਂ ਆਮ ਆਦਮੀ ਪਾਰਟੀ ‘ਆਪ’ ਦੀ ਸੀਨੀਅਰ ਲੀਡਰ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਤੇ ਬੁਲਾਰੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਗਾਂਧੀ ਪਰਿਵਾਰ ਸਮੇਤ ਸਮੁੱਚੀ ਕਾਂਗਰਸ ਨੂੰ ਪੁੱਛਿਆ ਕਿ ਕਾਂਗਰਸ ਨੇ ਸਿੱਖਾਂ ਨੂੰ ਇਨਸਾਫ਼ ਤਾਂ ਨਹੀਂ ਦਿੱਤਾ, ਪਰ 1984 ਦੇ ਕਤਲੇਆਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣਾ ਬੰਦ ਕਰ ਦੇਵੇ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੂੰ ਚਾਹੀਦਾ ਹੈ ਕਿ ਉਹ ਜਗਦੀਸ਼ ਟਾਈਟਲਰ ਵਰਗੇ ਗੁਨਾਹਗਾਰਾਂ ਨੂੰ ਅਹੁਦੇ ਬਖਸ਼ ਕੇ ਸਿੱਖਾਂ ਤੇ ਇਨਸਾਫ਼ ਪਸੰਦ ਲੋਕਾਂ ਨੂੰ ਵਾਰ-ਵਾਰ ਨਾ ਚਿੜਾਵੇ।
ਦੱਸ ਦਈਏ ਕਿ ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਕਾਂਗਰਸ ਕਮੇਟੀ ਨੇ ਵੀਰਵਾਰ ਨੂੰ ਨਵੀਂ ਕਾਰਜਕਾਰਨੀ ਕਮੇਟੀ ਦਾ ਗਠਨ ਕੀਤਾ ਜਿਸ ਨੂੰ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਮੇਟੀ ਦੇ ਸਥਾਈ ਮੈਂਬਰਾਂ ’ਚ ਸੀਨੀਅਰ ਕਾਂਗਰਸੀ ਆਗੂ ਜੇਪੀ ਅਗਰਵਾਲ, ਅਜੈ ਮਾਕਨ, ਕਪਿਲ ਸਿੱਬਲ, ਜਨਾਰਧਨ ਦਿਵੇਦੀ, ਅਰਵਿੰਦਰ ਸਿੰਘ ਲਵਲੀ, ਸੁਭਾਸ਼ ਚੋਪੜਾ ਤੇ ਜਗਦੀਸ਼ ਟਾਈਟਲਰ ਸ਼ਾਮਲ ਹਨ।
*ਪੰਜਾਬ ‘ਚ ਖੇਡ ਪੱਖੀ ਮਾਹੌਲ ਸਿਰਜਣ ਲਈ ਪੁਰਾਣੇ ਖਿਡਾਰੀਆਂ ਨੂੰ ਅੱਗੇ ਆਉਣਾ ਪਵੇਗਾ: ਪਰਗਟ...
ਜਲੰਧਰ 31,ਅਕਤੂਬਰ (ਸਾਰਾ ਯਹਾਂ/ਬਿਊਰੋ ਰਿਪੋਰਟ ) : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਹੋਵੇਗਾ ਜਿਸ ਲਈ ਵਿਸ਼ੇਸ਼ ਤੌਰ ਉਤੇ ਪੁਰਾਣੇ ਖਿਡਾਰੀਆਂ ਨੂੰ ਵੀ ਅੱਗੇ ਆਉਣਾ ਹੋਵੇਗਾ। ਇਹ ਗੱਲ ਪੰਜਾਬ ਦੇ ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਚੌਥੀ ਬਾਬਾ ਜੀਐਸ ਬੋਧੀ ਵੈਟਰਨ ਹਾਕੀ ਲੀਗ ਦੇ ਫ਼ਾਈਨਲ ਮੈਚ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ।
ਇਸ ਮੌਕੇ ਪਰਗਟ ਸਿੰਘ ਜੋ ਸਾਬਕਾ ਹਾਕੀ ਓਲੰਪੀਅਨ ਹਨ, ਨੇ ਵੀ ਹਾਕੀ ਫੜ ਕੇ ਵੈਟਰਨ ਖਿਡਾਰੀਆਂ ਨਾਲ ਹਾਕੀ ਮੈਚ ਖੇਡਿਆ। ਹਾਕੀ ਮੈਦਾਨ ਵਿੱਚ ਪਰਗਟ ਸਿੰਘ ਦਾ ਉਹੀ ਸਕਿੱਲ ਦੇਖਣ ਨੂੰ ਮਿਲਿਆ। ਛੋਟੀ ਉਮਰ ਦੇ ਖਿਡਾਰੀ ਖੇਡ ਮੰਤਰੀ ਪਰਗਟ ਸਿੰਘ ਨੂੰ ਖੇਡਦਾ ਦੇਖ ਕੇ ਬਹੁਤ ਉਤਸ਼ਾਹਤ ਹੋਏ ਅਤੇ ਉਨ੍ਹਾਂ ਆਪਣੇ ਸਮੇਂ ਦੇ ਮਹਾਨ ਖਿਡਾਰੀ ਰਹੇ ਪਰਗਟ ਸਿੰਘ ਨਾਲ ਸੈਲਫੀਆਂ ਵੀ ਲਈਆਂ। 1996 ਐਟਲਾਂਟਾ ਓਲੰਪਿਕਸ ਵਿੱਚ ਪਰਗਟ ਸਿੰਘ ਦੀ ਕਪਤਾਨੀ ਹੇਠ ਭਾਰਤ ਵੱਲੋਂ ਖੇਡਣ ਵਾਲੇ ਹਰਪ੍ਰੀਤ ਸਿੰਘ ਮੰਡੇਰ ਤੇ ਸੰਜੀਵ ਕੁਮਾਰ ਵੀ ਮੌਕੇ ਉਤੇ ਮੌਜੂਦ ਸੀ। ਤਿੱਕੜੀ ਨੇ ਅੱਜ ਹਾਕੀ ਖੇਡ ਕੇ ਪੁਰਾਣੇ ਦਿਨ ਚੇਤੇ ਕੀਤੇ।
ਪਰਗਟ ਸਿੰਘ ਨੇ ਲਾਇਲਪੁਰ ਖਾਲਸਾ ਕਾਲਜ ਨੂੰ ਹਾਕੀ ਐਸਟੋਟਰਫ ਲਈ 5 ਲੱਖ ਰੁਪਏ ਅਤੇ ਜੀਐਸ ਬੋਧੀ ਕਲੱਬ ਨੂੰ 2 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਾਕੀ ਖੇਡ ਨੂੰ ਵੱਡੀ ਦੇਣ ਵਾਲੇ ਸਾਡੇ ਸਾਰਿਆਂ ਦੇ ਮਹਿਬੂਬ ਕੋਚ ਜੀਐਸ ਬੋਧੀ ਜੀ ਦੀ ਯਾਦ ਵਿੱਚ ਹੁੰਦੀ ਲੀਗ ਵਿੱਚ ਪੁਰਾਣੇ ਖਿਡਾਰੀਆਂ ਨੂੰ ਖੇਡਦਿਆਂ ਦੇਖ ਕੇ ਖੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਪੁਰਾਣੇ ਖਿਡਾਰੀਆਂ ਨੂੰ ਇਸੇ ਤਰ੍ਹਾਂ ਖੇਡ ਮੈਦਾਨ ਵਿੱਚ ਨਿੱਤਰਨਾ ਪਵੇਗਾ ਕਿਉਂਕਿ ਖਿਡਾਰੀ ਨੌਜਵਾਨਾਂ ਦੇ ਆਦਰਸ਼ ਹਨ ਜਿਨ੍ਹਾਂ ਨੂੰ ਦੇਖ ਕੇ ਨੌਜਵਾਨੀ ਖੇਡਾਂ ਨੂੰ ਸ਼ਿੱਦਤ ਨਾਲ ਅਪਣਾਏਗੀ। ਚੌਥੀ ਬਾਬਾ ਜੀ ਐਸ ਬੋਧੀ ਵੈਟਰਨ ਹਾਕੀ ਲੀਗ ਦੇ ਫ਼ਾਈਨਲ ਵਿੱਚ ਓਲੰਪੀਅਨ ਜਗਦੇਵ ਸਿੰਘ ਕਲੱਬ ਜਲੰਧਰ ਨੇ ਨੈਸ਼ਨਲ ਹਾਕੀ ਕਲੱਬ ਕਪੂਰਥਲਾ ਨੂੰ 2-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ।
*ਖੇਤੀ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਕੈਪਟਨ ਤੇ ਕੇਜਰੀਵਾਲ ਦੀ ਸਰਗਰਮੀ ਮਗਰੋਂ...
ਚੰਡੀਗੜ੍ਹ 31,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੀ ਸਿਆਸਤ ਹੁਣ ਕਿਸਾਨ ਹੀ ਤੈਅ ਕਰਨਗੇ। ਇਹ ਗੱਲ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਮ ਆ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਕਰਵਾ ਕੇ ਨਵੀਂ ਸਿਆਸੀ ਪਾਰੀ ਖੇਡਣ ਦਾ ਐਲਾਨ ਕੀਤਾ ਤਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਿੱਧਾ ਕਿਸਾਨਾਂ ਨਾਲ ਸੰਵਾਦ ਰਚਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦੇ ਸੁਝਾਅ ਲੈ ਕੇ ਹੀ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਏਗਾ।
ਕੈਪਟਨ ਨੇ ਆਮ ਆਦਮੀ ਪਾਰਟੀ ਦੀ ਸਰਗਰਮੀ ਵੇਖ ਕਾਂਗਰਸ ਵੀ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਪੰਜਾਬ 'ਚ ਰੱਦ ਕਰਨ ਬਾਰੇ ਕਿਸਾਨ ਸੰਯੁਕਤ ਮੋਰਚੇ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨਾਲ ਗੱਲ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਰਾਏ ਮੰਗੀ ਹੈ।
ਚੰਨੀ ਨੇ ਰਾਜੇਵਾਲ ਨਾਲ ਗੱਲ ਕਰਦਿਆਂ ਕਿਹਾ ਕਿ ਕਿਸਾਨ ਸੰਯੁਕਤ ਮੋਰਚਾ ਉਨ੍ਹਾਂ ਦੀ ਮਦਦ ਕਰੇ ਤੇ 8 ਨਵੰਬਰ ਨੂੰ ਬੁਲਾਏ ਜਾ ਰਹੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਿਸਾਨ ਮੋਰਚਾ ਲਿਖ ਕੇ ਦੇ ਦੇਵੇ ਕਿ ਉਹ ਸਰਕਾਰ ਤੋਂ ਕੀ ਪਾਸ ਕਰਵਾਉਣਾ ਚਾਹੁੰਦਾ ਹੈ, ਅਸੀਂ ਕਿਸਾਨ ਮੋਰਚੇ ਵਲੋਂ ਦਿੱਤੀਆਂ ਸਿਫ਼ਾਰਸ਼ਾਂ ਦੀ ਬਿੰਦੀ-ਟਿੱਪੀ ਨੂੰ ਵੀ ਨਹੀਂ ਕੱਟਾਂਗੇ ਤੇ ਜੋ ਕਿਸਾਨ ਮੋਰਚਾ ਲਿਖ ਕੇ ਦੇਵੇਗਾ ਪਾਸ ਕਰ ਦੇਵਾਂਗੇ।
ਚੰਨੀ ਵਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸਾਫ਼ ਤੌਰ 'ਤੇ ਸਿੱਧਾ ਸੱਦਾ ਦੇ ਦਿੱਤਾ ਗਿਆ ਹੈ ਕਿ ਉਹ ਪੰਜਾਬ ਸਰਕਾਰ ਕੋਲੋਂ ਸੈਸ਼ਨ ਦੌਰਾਨ ਆਪਣੀ ਮਰਜ਼ੀ ਦੇ ਖੇਤੀ ਕਾਨੂੰਨ ਪਾਸ ਕਰਵਾ ਲੈਣ। ਮੁੱਖ ਮੰਤਰੀ ਨੇ ਬਲਬੀਰ ਸਿੰਘ ਰਾਜੇਵਾਲ ਨਾਲ ਫ਼ੋਨ 'ਤੇ ਗੱਲ ਕਰਦਿਆਂ ਕਿਹਾ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਜਿਹੜੀਆਂ ਗੱਲਾਂ ਕੱਚੀਆਂ ਰਹਿ ਗਈਆਂ ਸਨ, ਉਨ੍ਹਾਂ ਨੂੰ ਇਸ ਵਾਰ ਪੱਕਾ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਿਛਲੀ ਵਾਰ ਕੁਝ ਅਧਿਕਾਰੀਆਂ ਨੇ ਸ਼ਾਇਦ ਇਹ ਕਹਿ ਕਿ ਡਰਾ ਦਿੱਤਾ ਹੋਵੇ ਕਿ ਪੂਰੀ ਤਰ੍ਹਾਂ ਕਾਨੂੰਨ ਰੱਦ ਕਰਨ 'ਤੇ ਸਰਕਾਰ ਟੁੱਟ ਸਕਦੀ ਹੈ, ਚੰਨੀ ਨੇ ਕਿਹਾ ਕਿ ਪਰ ਇਸ ਵਾਰ ਜੇਕਰ ਅਜਿਹਾ ਕਰਨ ਨਾਲ ਮੇਰੀ ਸਰਕਾਰ ਵੀ ਟੁੱਟ ਵੀ ਜਾਂਦੀ ਹੈ ਤਾਂ ਵੀ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ।
*ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਸਾਡੀ ਸਬ ਦੀ ਜਿੰਮੇਵਾਰੀ :- ਜ਼ਿਲ੍ਹਾ ਪ੍ਰਧਾਨ IMA*
ਮਾਨਸਾ 31,ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ) : ਮਲੇਰੀਆ ਅਤੇ ਡੇਂਗੂ ਦੇ ਵੱਧ ਦੇ ਕੇਸਾ ਦੇ ਮੱਦੇਨਜਰ IMA ਮਾਨਸਾ ਦੀ ਇਕ ਮੀਟਿੰਗ ਡਾਕਟਰ ਜਨਕ...
*ਮੁੱਖ ਮੰਤਰੀ ਚੰਨੀ ਨੇ ਹਾਕੀ ਗਰਾਊਂਡ ‘ਚ ਗੋਲ ਕੀਪਰ ਬਣ ਰੋਕੇ ਸ਼ਾਨਦਾਰ ਗੋਲ, ਵੇਖੋ...
ਮੁੱਖ ਮੰਤਰੀ ਚੰਨੀ ਨੇ ਅੱਜ ਸਵੇਰੇ ਮੁਹਾਲੀ ਹਾਕੀ ਸਟੇਡੀਅਮ 'ਚ ਸਾਬਕਾ ਹਾਕੀ ਖਿਡਾਰੀਆਂ ਨਾਲ ਸਮਾਂ ਬਿਤਾਇਆ
ਮੁੱਖ ਮੰਤਰੀ ਨੇ...
*ਬੌਲੀਵੁੱਡ ਨੂੰ ਵੱਡਾ ਝਟਕਾ, ਦਿਗੱਜ ਅਦਾਕਾਰ ਦੀ ਕੋਰੋਨਾ ਨਾਲ ਮੌਤ, ਹੰਸਲ ਮਹਿਤਾ ਬੋਲੇ, “ਮੈਂ...
ਮੁੰਬਈ (ਸਾਰਾ ਯਹਾਂ): ਮਨੋਰੰਜਨ ਜਗਤ ਦੇ ਮਸ਼ਹੂਰ ਕਲਾਕਾਰ ਯੂਸਫ ਹੁਸੈਨ ਦਾ ਸ਼ਨੀਵਾਰ ਯਾਨੀ ਅੱਜ ਸਵੇਰੇ ਦਿਹਾਂਤ ਹੋ ਗਿਆ। ਇਸ ਦਰਦਨਾਕ ਘਟਨਾ ਦੀ ਜਾਣਕਾਰੀ...
*ਸੂਬੇ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਆਸ਼ੂ*
ਚੰਡੀਗੜ•, 30 ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ।...
*ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੇ 5 ਨਵੇਂ ਜੱਜ, ਅਜੇ ਵੀ 35 ਅਸਾਮੀਆਂ ਖਾਲੀ*
ਚੰਡੀਗੜ੍ਹ 30,ਅਕਤੂਬਰ (ਸਾਰਾ ਯਹਾਂ/ਬਿਊਰੋ ਰਿਪੋਰਟ ): ਪੰਜਾਬ ਐਂਡ ਹਰਿਆਣਾ ਹਾਈ ਕੋਰਟ ਪਿਛਲੇ ਲੰਮੇ ਸਮੇਂ ਤੋਂ ਜੱਜਾਂ ਦੀ ਕਮੀ ਨਾਲ ਜੂਝ ਰਿਹਾ ਸੀ ਪਰ...
*ਤੇਜ਼ ਰਫ਼ਤਾਰ ਲੈਂਡ ਰੋਵਰ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ*
ਅੰਮ੍ਰਿਤਸਰ 30,ਅਕਤੂਬਰ (ਸਾਰਾ ਯਹਾਂ/ਬਿਊਰੋ ਰਿਪੋਰਟ ): ਅੰਮ੍ਰਿਤਸਰ (Amritsar) ਦੇ ਬਾਈਪਾਸ ਨੇੜੇ ਇੱਕ ਦਰਦਨਾਕ ਹਾਦਸਾ (Road Mishap) ਵਾਪਰਿਆ। ਲੈਂਡ ਰੋਵਰ ਕਾਰ ਤੇ ਮੋਟਰਸਾਈਕਲ ਦੀ...
*ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ...
ਚੰਡੀਗੜ੍ਹ 30,ਅਕਤੂਬਰ (ਸਾਰਾ ਯਹਾਂ): ਪੰਜਾਬ 'ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ...
























