85.9 F
MANSA
Thursday, June 25, 2026
Tel: 9815624390
Email: sarayaha24390@gmail.com

*ਚੰਨੀ ਖ਼ਿਲਾਫ਼ ਪੁਰਾਣੀ ਸ਼ਿਕਾਇਤ ਬਾਰੇ ਪੁੱਛੇ ਜਾਣ ‘ਤੇ ਮਨੀਸ਼ਾ ਗੁਲਾਟੀ ਨੇ ਪਿੱਠ ਕਰਦੇ ਹੋਏ...

ਪਟਿਆਲਾ 21,ਸਤੰਬਰ (ਸਾਰਾ ਯਹਾਂ/ਬਿਊਰੋ ਰਿਪੋਰਟ ): ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਡੈਫ ਡੇ ਵੀਕ 'ਚ ਮਹਿਲਾ ਕਮਿਸ਼ਨ ਚੇਅਰਪਰਸਨ ਮਨੀਸ਼ਾ ਗੁਲਾਟੀ ਸ਼ਿਰਕਤ ਕਰਨ ਲਈ ਪਹੁੰਚੇ। ਮੀਡੀਆ...

*ਜਸਟਿਨ ਟਰੂਡੋ ਨੂੰ ਇੱਕ ਵਾਰ ਫਿਰ ਲੱਗਾ ਝਟਕਾ!*

ਕੈਨੇਡਾ ਵਿੱਚ ਜਸਟਿਨ ਟਰੂਡੋ ਨੂੰ ਇੱਕ ਵਾਰ ਫਿਰ ਝਟਕਾ ਲੱਗਿਆ ਹੈ। ਟਰੂਡੋ ਦੀ ਲਿਬਰਲ ਪਾਰਟੀ ਨੂੰ ਫੈਡਰਲ ਚੋਣਾਂ ਵਿੱਚ ਜਿੱਤ ਜ਼ਰੂਰ ਹੋਈ...

*ਪੀਐਮ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ, ਅਫਗਾਨਿਸਤਾਨ ਦੀ ਸਥਿਤੀ ਸਣੇ ਇਨ੍ਹਾਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਅਸੀਂ ਅਫਗਾਨਿਸਤਾਨ ਦੀ ਸਥਿਤੀ...

*ਸਿਮਰਜੀਤ ਬੈਂਸ ਨੇ ਕੀਤੀ ਨਵੇਂ ਮੁੱਖ ਮੰਤਰੀ ਚੰਨੀ ਤਾਰੀਫ, ਅਕਾਲੀ ਦਲ ‘ਤੇ ਲਾਏ ਇਲਜ਼ਾਮ*

ਲੁਧਿਆਣਾ 21,(ਸਾਰਾ ਯਹਾਂ/ਬਿਊਰੋ ਨਿਊਜ਼) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਬੀਤੇ ਦਿਨੀਂ ਅਕਾਲੀ ਦਲ ਦੇ ਵਰਕਰਾਂ 'ਤੇ ਦਿੱਲੀ...

*ਜਲਾਲਾਬਾਦ ਬੰਬ ਧਮਾਕੇ ਦਾ ਮੁੱਖ ਆਰੋਪੀ ਗ੍ਰਿਫ਼ਤਾਰ, ਇੱਕ ਹੋਰ ਆਰੋਪੀ ਫਰਾਰ*

ਚੰਡੀਗੜ੍ਹ 20,ਸਤੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਦੇ ਜਲਾਲਾਬਾਦ ਵਿੱਚ ਹੋਏ ਬੰਬ ਬਲਾਸਟ ਦੇ ਮੁੱਖ ਆਰੋਪੀ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ...

*ਵਧੀਕ ਮੁੱਖ ਸਕੱਤਰ ਕਿਰਤ ਵੱਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ*

ਚੰਡੀਗੜ੍ਹ, 21 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ ਵਧੀਕ ਮੁੱਖ ਸਕੱਤਰ (ਕਿਰਤ) ਸ੍ਰੀ...

*ਕੱਪੜਾ ਵਪਾਰੀ ਨੇ ਕੀਤੀ ਆਤਮਹੱਤਿਆ*

ਬੁਢਲਾਡਾ 21 ਸਤੰਬਰ (ਸਾਰਾ ਯਹਾਂ/ਅਮਨ ਮੇਹਤਾ)– ਕੱਪੜਾ ਵਪਾਰੀ ਵੱਲੋਂ ਆਪਣੇ ਵੱਡੇ ਭਰਾ ਕੱਪੜਾ ਵਪਾਰੀ ਤੋਂ ਆਪਣੀ ਕਰੋੜਾ ਰੁਪਏ ਦੀ ਰਾਸੀ ਮੰਗਣ ਸਮੇਂ...

*ਏ.ਡੀ.ਸੀ ਵੱਲੋਂ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਚੱਲ ਰਹੀਆਂ ਗਤੀਵਿਧੀਆਂ ਬਾਰੇ ਸਮੀਖਿਆ ਮੀਟਿੰਗ*

ਮਾਨਸਾ, 21 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਮਾਸਿਕ ਮੀਟਿੰਗ...

*ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਤੋੜਨ...

ਚੰਡੀਗੜ੍ਹ, 21 ਸਤੰਬਰ(ਸਾਰਾ ਯਹਾਂ/ਬਿਊਰੋ ਨਿਊਜ਼)  ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲੀਸ ਨੇ ਸੋਮਵਾਰ ਦੀ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਹਿਰ ਫਿਲੌਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।       ਦੋਸ਼ੀ ਦੀ ਸ਼ਨਾਖ਼ਤ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਹੁਸਨ ਨਿਜਰਾ ਵਿਚ ਪਿੰਡ ਜਵਾਨੀਆ ਦਾ ਵਾਸੀ ਭਿਖੂ ਮੀਨਾ (25) ਵਜੋਂ ਹੋਈ ਹੈ। ਭਿਖੂ ਮੀਨਾ ਨੇ ਪੱਥਰ ਅਤੇ ਗਮਲਾ ਸੁੱਟ ਕੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।       ਇਸ ਘਟਨਾ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਅਤੇ ਦੁਖਦਾਇਕ ਘਟਨਾ ਕਰਾਰ ਦਿੱਤਾ ਹੈ ਜਿਸ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਦਕਾਰ ਦਾ ਸਤਿਕਾਰ ਕਰਨ ਵਾਲੇ ਸਮੂਹ ਲੋਕਾਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ। ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦੇ ਹੋਏ ਸ੍ਰੀ ਚੰਨੀ ਨੇ ਕਿਹਾ ਕਿ ਅਜਿਹੇ ਘਿਨਾਉਣੇ ਕਾਰਿਆਂ ਵਿਚ ਸ਼ਾਮਲ ਅਨਸਰਾਂ ਖਿਲਾਫ਼ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸ੍ਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਪੁਲੀਸ ਮੁਖੀ ਨੂੰ ਸੂਬੇ ਦੇ ਕੋਨੇ-ਕੋਨੇ ਵਿਚ ਚੌਕਸੀ ਵਧਾਉਣ ਦੇ ਹੁਕਮ ਪਹਿਲਾਂ ਹੀ ਦੇ ਚੁੱਕੇ ਹਨ।       ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਦੇ ਹਾਲਾਤ ਸਦਾ ਹੀ ਸੰਵੇਦਨਸ਼ੀਲ ਰਹਿੰਦੇ ਹਨ ਪਰ ਸੂਬਾ ਸਰਕਾਰ ਇਸ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿਚ ਬੇਚੈਨੀ ਪੈਦਾ ਕਰਨ ਦੀ ਕੋਸ਼ਿਸ਼ਾਂ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਦੇ ਨਾਪਾਕ ਇਰਾਦਿਆਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ
- Advertisement -