ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਕਰੋੜ ਰੁਪਏ ਦਾ ਨਸ਼ਾ ਬਰਾਮਦ
ਲੁਧਿਆਣਾ 29 ਅਕਤੂਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਸਥਾਨਕ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੇ ਦਿਨੀਂ ਚਾਰ ਕਰੋੜ ਰੁਪਏ ਦੇ ਨਸ਼ੇ ਦੇ...
ਖੇਤੀ ਕਾਨੂੰਨਾਂ ਖਿਲਾਫ ਸੰਨੀ ਦਿਓਲ ਦੇ ਹਲਕੇ ‘ਚ ਜਾਖੜ ਦੀ ਦਹਾੜ, ਮੋਦੀ ਸਰਕਾਰ ‘ਤੇ...
ਗੁਰਦਾਸਪੁਰ 29 ਅਕਤੂਬਰ (ਸਾਰਾ ਯਹਾ /ਬਿਓਰੋ ਰਿਪੋਰਟ): ਵੀਰਵਾਰ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਗੁਰਦਾਸਪੁਰ ਵਿੱਚ ਵਿਸ਼ਾਲ ਰੈਲੀ ਨੂੰ...
ਸਾਵਧਾਨ..! ਪੰਜਾਬ ‘ਤੇ ਬਿਜਲੀ ਸੰਕਟ! ਰਾਜਪੁਰਾ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ
ਚੰਡੀਗੜ੍ਹ 29 ਅਕਤੂਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਪੰਜਾਬ 'ਚ ਕੋਲੇ ਦੀ ਕਮੀ ਕਾਰਨ ਰਾਜਪੁਰਾ ਦੇ ਐਨਪੀਐਲ ਥਰਮਲ ਪਲਾਂਟ ਦਾ ਯੂਨਿਟ ਪੂਰੀ...
ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ
ਚੰਡੀਗੜ੍ਹ, 29 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) ਪੰਜਾਬ ਦੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਨੂੰ ਰੋਕ ਲੈਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ 4 ਸਾਲਾ ਬੱਚੀ ਨਾਲ ਬਲਾਤਕਾਰ ਮਾਮਲੇ ਵਿੱਚ ਐਸ.ਐਸ.ਪੀ....
ਚੰਡੀਗੜ, 29 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ): ਬਰਨਾਲਾ ਜ਼ਿਲ੍ਹੇ ਦੇ ਪਿੰਡ ਦਾਨਗੜ੍ਹ ਵਿਚ ਇਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ...
ਮਾਨਸਾ ਵਧੀਕ ਡਿਪਟੀ ਕਮਿਸ਼ਨਰ ਨੇ ਫੇਸਬੁੱਕ ਤੋਂ ਸਿੱਧੇ ਪ੍ਰਸਾਰਣ ਰਾਹੀਂ ਕੋਵਿਡ ਸਬੰਧੀ ਜਾਣਕਾਰੀ ਕੀਤੀ...
ਮਾਨਸਾ, 29 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) : ਹਰ ਬੁੱਧਵਾਰ ਨੂੰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਦੇ ਫੇਸਬੁੱਕ ਪੇਜ਼ ਤੋਂ ਲਾਈਵ...
ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ ਘਟੀਆ ਦਰਜੇ ਦੇ...
ਚੰਡੀਗੜ੍ਹ, 29 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ):ਸੂਬੇ ਦੇ ਲੋਕਾਂ ਨੂੰ ਮਿਆਰੀ, ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ...
ਸਕੂਲ ਵੈਨ ਮਾਲਕਾਂ ਨੂੰ ਫਾਈਨੈਂਸ ਕੰਪਨੀਆਂ ਵੱਲੋਂ ਨੋਟਿਸ ਕੱਢੇ ਜਾਣ ਕਾਰਨ ਰੋਸ ..!!
ਬੋਹਾ 29 ਅਕਤੂਬਰ (ਸਾਰਾ ਯਹਾ /ਅਮਨ ਮਹਿਤਾ)ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਹੇ ਕਰੋਨਾ ਦੇ ਕਹਿਰ ਨੇ ਹਰ ਵਰਗ ਨੂੰ ਝਮਜੋੜਕੇ ਰੱਖ ਦਿੱਤਾ ਹੈ॥ਜਿੱਥੇ...
ਸਰਕਾਰੀ ਪਬੰਦੀ ਦੇ ਬਾਵਜੂਦ ਪਰਾਲੀ ਸਾੜਨ ਦਾ ਰੁਝਾਨ ਲਗਾਤਾਰ ਜਾਰੀ..!
ਬੋਹਾ 29 ਅਕਤੂਬਰ (ਸਾਰਾ ਯਹਾ /ਅਮਨ ਮਹਿਤਾ) ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਸਖਤ ਆਦੇਸ਼ਾਂ ਦੇ...
ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ
ਚੰਡੀਗੜ੍ਹ,29 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਜੇਲ੍ਹ ਵਿਚ ਬੰਦ ਹੈ ਅਤੇ ਉਸ ਦੀ ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਉਸਦੇ ਭਤੀਜੇ ਖਿਲਾਫ ਪੁਲਿਸ ਕੇਸ ਦਰਜ ਨਾ ਦਰਜ ਕਰਨ ਬਦਲੇ ਉਕਤ ਸਹਾਇਕ ਜੇਲ ਸੁਪਰਡੰਟ ਵਲੋਂ 15,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਇਕ ਜੇਲ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।
ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।























