*ਡੇਰਾ ਬਾਬਾ ਭਾਈ ਗੁਰਦਾਸ ਦੇ ਮੁਖੀ ਦੀ ਮੌਤ ਤੇ ਖੜ੍ਹੀ ਹੋਈ ਸ਼ੰਕਾ..!ਮੌਤ ਮਾਮਲੇ ਦੀ...
ਮਾਨਸਾ, 13 ਮਈ (ਸਾਰਾ ਯਹਾਂ/ਜਗਤਾਰ ਧੰਜਲ)-ਡੇਰਾ ਬਾਬਾ ਭਾਈ ਗੁਰਦਾਸ ਦੇ ਮੁਖੀ ਗੱਦੀ ਨਸ਼ੀਨ ਮਹੰਤ ਅੰਮ੍ਰਿਤ ਮੁਨੀ ਜੀ ਦੀ ਮੌਤ ਨੂੰ ਲੈ ਕੇ...
*ਅਜੇ ਟਲਿਆ ਨਹੀਂ ਖ਼ਤਰਾ…? ਪੰਜਾਬ ‘ਚ ਅੱਜ ਰਾਤ ਵੀ ਕਈ ਥਾਈਂ ਰਹੇਗਾ ਬਲੈਕਆਊਟ, ਕੱਲ੍ਹ...
Punjab News (ਸਾਰਾ ਯਹਾਂ/ਬਿਊਰੋ ਨਿਊਜ਼) : ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ, ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ 'ਤੇ ਸਥਿਤੀ...
*ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ-ਡਿਪਟੀ ਕਮਿਸ਼ਨਰ*
ਮਾਨਸਾ, 9 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਜਾਂ ਤੱਥਹੀਣ ਗੱਲਾਂ ਤੋਂ ਸੁਚੇਤ ਰਹਿਣ ਅਤੇ ਸ਼ੋਸ਼ਲ ਮੀਡੀਆ ਜਾਂ ਕਿਸੇ ਹੋਰ ਸਾਧਨਾਂ ਰਾਹੀਂ ਪ੍ਰਾਪਤ ਅਫ਼ਵਾਹਾਂ ਤੇ ਵਿਸ਼ਵਾਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਹਦਾਇਤਾਂ ਹੋਣਗੀਆਂ ਉਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਸਮੇਂ-ਸਮੇਂ ਤੇ ਜਾਣੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਮੀਡੀਆ ਅਤੇ ਆਮ ਜਨਤਾ ਆਪਣੀ ਉਸਾਰੀ ਭੂਮਿਕਾ ਨਿਭਾਵੇ ਅਤੇ ਕੋਈ ਵੀ ਵੀਡੀਉ ਜਾਂ ਤਸਵੀਰ ਪ੍ਰਸ਼ਾਸ਼ਨ ਜਾਂ ਫੌਜ਼ ਦੀ ਪੁਸ਼ਟੀ ਤੋਂ ਬਿਨ੍ਹਾਂ ਪ੍ਰਕਾਸ਼ਿਤ ਨਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਅਤੇ ਤੱਥਹੀਣ ਗਲਾਂ, ਖ਼ਬਰਾਂ ਜਾਂ ਤਸਵੀਰਾਂ ਨੂੰ ਅੱਗੇ ਸ਼ੇਅਰ ਕਰਨ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਬਿਨ੍ਹਾਂ ਵਜ੍ਹਾ ਹੀ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਅਫ਼ਵਾਹਾਂ ਫੈਲਾਅ ਰਿਹਾ ਹੈ ਤਾਂ ਉਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਰਹੱਦ ਤੇ ਬਣੇ ਵਰਤਮਾਨ ਹਲਾਤਾਂ ਦੇ ਮੱਦੇਨਜਰ ਅਪੀਲ ਕੀਤੀ ਕਿ ਲੋਕ ਬਿਲਕੁੱਲ ਵੀ ਘਬਰਾਉਣ ਨਾ ਬਲਕਿ ਅਜਿਹੇ ਹਾਲਾਤਾਂ ਵਿਚ ਹਰੇਕ ਨਾਗਰਿਕ ਨੂੰ ਸੁਚੇਤ ਅਤੇ ਜਿੰਮੇਵਾਰੀ ਵਾਲੀ ਭੁਮਿਕਾ ਨਿਭਾਉਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦ ਕੋਈ ਖਤਰੇ ਦਾ ਸੰਕੇਤ ਮਿਲਦਾ ਹੈ ਤਾਂ ਬਲੈਕਆਉਟ ਕੀਤਾ ਜਾਵੇਗਾ। ਇਸ ਲਈ ਹਰੇਕ ਨਾਗਰਿਕ ਨੂੰ ਇਸ ਸਬੰਧੀ ਕੁਝ ਜਰੂਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਬਿਨ੍ਹਾਂ ਬਲੈਕਆਉਟ ਤੋਂ ਵੀ ਰਾਤ ਸਮੇਂ ਕੋਈ ਬੇਲੋੜੀ ਲਾਈਟ ਨਾ ਹੀ ਜਗਾਈ ਜਾਵੇ ਤਾਂ ਬਿਹਤਰ ਹੈ।
ਉਨ੍ਹਾਂ ਕਿਹਾ ਕਿ ਸਾਇਰਨ ਦਾ ਮਤਲਬ ਅਸਲ ਖਤਰਾ ਹੈ ਅਤੇ ਰਾਤ ਸਮੇਂ ਬਿਜਲੀ ਜਾਣ ਨੂੰ ਵੀ ਖਤਰੇ ਦਾ ਸੰਕੇਤ ਮੰਨਿਆ ਜਾਵੇ। ਇਸ ਲਈ ਜਦੋਂ ਖਤਰੇ ਦਾ ਸੰਕੇਤ ਮਿਲੇ ਤਾਂ ਤੁਰੰਤ ਸਾਰੀਆਂ ਲਾਈਟਾਂ ਬੰਦ ਕਰੋ। ਇਸ ਵਿੱਚ ਮੁੱਖ ਲਾਈਟਾਂ, ਇਨਵਰਟਰ ਲਾਈਟਾਂ ਅਤੇ ਕਿਸੇ ਵੀ ਕਿਸਮ ਦੀ ਲਾਈਟ ਸ਼ਾਮਲ ਹੈ ਜੋ ਬਾਹਰੋਂ ਦਿਖ ਸਕਦੀ ਹੋਵੇ। ਬਿਜਲੀ ਬੰਦ ਹੋਣ ਤੇ ਇਨਵਰਟਰ ਜਾਂ ਜਨਰੇਟਰ ਨਾਲ ਵੀ ਕੋਈ ਲਾਈਟ ਨਾ ਜਗਾਓ। ਖਿੜਕੀਆਂ ਤੇ ਪਰਦੇ ਲਗਾ ਕੇ ਰੱਖੋ ਅਤੇ ਅੰਦਰ ਤੋਂ ਵੀ ਕੋਈ ਰੌਸ਼ਨੀ ਬਾਹਰ ਨਾ ਆਵੇ। ਆਪਣੇ ਫੋਨ ਪਹਿਲਾਂ ਤੋਂ ਹੀ ਚਾਰਜ ਰੱਖੋ। ਜਦੋਂ ਬਲੈਕ ਆਉਟ ਹੋਵੇ ਜਾਂ ਖਤਰੇ ਦਾ ਸੰਦੇਸ਼ ਹੋਵੇ ਤਾਂ ਤੁਰੰਤ ਨੇੜੇ ਦੀ ਕਿਸੇ ਇਮਾਰਤ ਵਿਚ ਸ਼ਰਨ ਲਵੋ। ਜੇਕਰ ਇਮਾਰਤ ਬਹੁ ਮੰਜਿਲਾ ਹੈ ਤਾਂ ਹੇਠਲੇ ਤਲ ਤੇ ਆ ਜਾਵੋ। ਇਮਾਰਤ ਦੇ ਅੰਦਰ ਵੀ ਕਿਸੇ ਕੋਨੇ ਵਿਚ ਸ਼ਰਨ ਲਵੋ। ਖਿੜਕੀਆਂ ਦੇ ਨੇੜੇ ਨਾ ਜਾਓ। ਜੇਕਰ ਨੇੜੇ ਇਮਾਰਤ ਨਾ ਹੋਵੇ ਤਾਂ ਕਿਸੇ ਦਰਖਤ ਹੇਠ ਸ਼ਰਨ ਲਵੋ। ਜੇਕਰ ਦਰਖ਼ਤ ਨਾ ਹੋਵੇ ਤਾਂ ਛਾਤੀ ਭਾਰ ਲੇਟ ਕੇ ਜਮੀਨ ਤੇ ਕੁਹਣੀਆਂ ਲਗਾਉਂਦੇ ਹੋਏ ਆਪਣੇ ਹੱਥਾਂ ਦੀਆਂ ਉਂਗਲਾਂ ਨਾਲ ਕੰਨ ਬੰਦ ਕਰ ਲਵੋ। ਜੇਕਰ ਵਾਹਨ ਚਲਾ ਰਹੇ ਹੋ ਤਾਂ ਵਾਹਨ ਨੂੰ ਸਾਇਡ ਤੇ ਰੋਕ ਕੇ ਵਾਹਨ ਦੇ ਥੱਲੇ ਆ ਜਾਓ ਤੇ ਉਸਦੀਆਂ ਲਾਈਟਾਂ ਬੰਦ ਕਰ ਦਿਓ। ਨੇੜੇ ਦੀ ਇਮਾਰਤ ਵਿਚ ਜਾਂ ਦਰਖਤ ਹੇਠ ਜਾਂ ਉਪਰੋਕਤ ਦੱਸੇ ਅਨੁਸਾਰ ਖੁੱਲੇ ਵਿਚ ਲੇਟ ਜਾਓ। ਜਦੋਂ ਤੱਕ ਖਤਰੇ ਦਾ ਅਲਰਟ ਟਲੇ ਨਾ ਇਮਾਰਤ ਤੋਂ ਬਾਹਰ ਨਾ ਆਵੋ।
ਜੇਕਰ ਡਰੋਨ ਜਾਂ ਕੋਈ ਉਡਦੀ ਚੀਜ ਵੇਖੋ ਤਾਂ ਤੁਰੰਤ ਕੰਟਰੋਲ ਰੂਮ ਜਾਂ ਅਧਿਕਾਰੀ...
*ਸਾਵਧਾਨੀਆਂ ਵਰਤ ਕੇ ਡੇਂਗੂ ਅਤੇ ਮਲੇਰੀਆ ਦੀ ਬਿਮਾਰੀ ਤੋਂ ਕੀਤਾ ਜਾ ਸਕਦਾ ਹੈ ਬਚਾਅ-ਡਿਪਟੀ...
ਮਾਨਸਾ, 09 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੂਹਿੰਮ ਦੀ ਸ਼ੁਰੂਆਤ...
*ਡੇਰਾ ਬਾਬਾ ਭਾਈ ਗੁਰਦਾਸ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ/ ਗੱਦੀ ਨਸ਼ੀਨ ਮਹੰਤ ਅੰਮ੍ਰਿਤ ਮੁਨੀ...
ਮਾਨਸਾ, 07 ਮਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਡੇਰਾ ਬਾਬਾ ਭਾਈ ਗੁਰਦਾਸ ਜੀ ਜਿਥੇ ਗੂੰਗੇ ਤੋਤਲੇ ਜਵਾਕ ਬੋਲਣ ਲਗਦੇ ਹਨ ਅਤੇ ਬੱਚਿਆਂ ਦੀ ਚਾਹਨਾ...
*ਪਿਛਲੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ , ਤਲਵੰਡੀ ਸਾਬੋ ਵਿਖੇ ਹੋਏ ਅੰਮ੍ਰਿਤ ਸੰਚਾਰ ਦੌਰਾਨ...
ਤਲਵੰਡੀ ਸਾਬੋ(ਸਾਰਾ ਯਹਾਂ/ਮੁੱਖ ਸੰਪਾਦਕ): ਪਿਛਲੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ , ਤਲਵੰਡੀ ਸਾਬੋ ਵਿਖੇ ਹੋਏ ਅੰਮ੍ਰਿਤ ਸੰਚਾਰ ਦੌਰਾਨ ਅਕਾਲ ਅਕੈਡਮੀ ਭਾਈ ਦੇਸਾ...
*ਲੋਕਾਂ ‘ਚ ਵਧਿਆ ਸੋਨੇ ‘ਚ ਨਿਵੇਸ਼ ਕਰਨ ਦਾ ਉਤਸ਼ਾਹ, ਜਾਣੋ ਕਿਵੇਂ ਡਿੱਗ ਰਹੀਆਂ ਕੀਮਤਾਂ...
Gold Silver Rate Today (ਸਾਰਾ ਯਹਾਂ/ਬਿਊਰੋ ਨਿਊਜ਼) : ਸੋਨੇ ਦੀ ਕੀਮਤ 22 ਅਪ੍ਰੈਲ ਨੂੰ 1 ਲੱਖ ਰੁਪਏ ਦੇ ਰਿਕਾਰਡ ਉੱਚੇ ਪੱਧਰ 'ਤੇ...
*ਸਰਕਾਰ ਹੋਈ ਸਖ਼ਤ! ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਫੁਰਮਾਨ ਜਾਰੀ*
Punjab News: (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਸਰਕਾਰ ਦਿਨ-ਬ-ਦਿਨ ਹਰ ਖੇਤਰ ਵਿੱਚ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਨੇ...
*ਪੰਜਾਬ ‘ਚ ਕਿੰਨੇ ਘੰਟਿਆਂ ਲਈ ਹੋਵੇਗਾ ਬਲੈਕਆਊਟ ? ਲੋਕਾਂ ਕੋਲ ਕੀ ਕੁਝ ਹੋਣਾ ਚਾਹੀਦਾ,...
Punjab News (ਸਾਰਾ ਯਹਾਂ/ਬਿਊਰੋ ਨਿਊਜ਼) : ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਕੱਲ੍ਹ ਯਾਨੀ ਬੁੱਧਵਾਰ ਨੂੰ ਆਯੋਜਿਤ ਕੀਤੀ ਜਾਵੇਗੀ।...
*ਸ਼੍ਰੀ ਮਨਸਾ ਦੇਵੀ ਮੰਦਿਰ ਸਤਨਾਮਪੁਰਾ ਵਿਖੇ ਜਾਨਕੀ ਸੀਤਾ ਅਤੇ ਬਗਲਾਮੁਖੀ ਜੈਅੰਤੀ ਨੂੰ ਸਮਰਪਿਤ ਇਸਤਰੀ...
ਫਗਵਾੜਾ, 6 ਮਈ (ਸਾਰਾ ਯਹਾਂ/ਸ਼ਿਵ ਕੌੜਾ) ਸਥਾਨਕ ਮਨਸਾ ਦੇਵੀ (ਜਵਾਲਾ ਜੀ) ਮੰਦਰ ਸਤਨਾਮਪੁਰਾ ਫਗਵਾੜਾ ਵਿਖੇ ਮਾਤਾ ਜਾਨਕੀ ਸੀਤਾ ਦੇ ਪ੍ਰਕਾਸ਼ ਪੁਰਬ ਅਤੇ...























