*CM ਮਾਨ ਵੱਲੋਂ ਫਸਲਾਂ ਦੇ ਖਰਾਬੇ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ*

0
19

Punjab Cabinet Meeting (ਸਾਰਾ ਯਹਾਂ/ਬਿਊਰੋ ਨਿਊਜ਼)  : ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਹੀ ਕੈਬਨਿਟ ਦੀ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਨ।  ਉਹ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਮੀਟਿੰਗ ਵਿੱਚ ਸ਼ਾਮਲ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਦੌਰਾਨ ਹੋਈਆਂ ਫਸਲਾਂ ਦੇ ਨੁਕਸਾਨ ਨੂੰ ਲੈਕੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਫਸਲਾਂ ਦੇ ਖਰਾਬੇ ਲਈ 20000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਖੇਤਾਂ ਵਿਚੋਂ ਰੇਤਾਂ ਚੁੱਕਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ।

ਦੱਸ ਦਈਏ ਕਿ ਅੱਜ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿੱਚ ਸ਼ਿਰਕਤ ਕੀਤੀ। ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਕੀਤਾ।

ਇਸ ਵਿੱਚ ਇੱਕ ਫੈਸਲਾ ਇਹ ਹੈ ਕਿ ਪੰਜਾਬ ਸਰਕਾਰ ਮੁੱਖ ਤੌਰ ‘ਤੇ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦੇਵੇਗੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਕਿਸੇ ਵੀ ਰਾਜ ਦੁਆਰਾ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼ਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ ਲੱਖ ਮਿਲਣਗੇ।

NO COMMENTS