ਨੂਰਪੁਰ ‘ਚ ਦਰਦਨਾਕ ਸੜਕ ਹਾਦਸਾ, ਡਰਾਈਵਰ ਸਮੇਤ 20 ਸਕੂਲੀ ਬੱਚਿਆਂ ਦੀ ਮੌਤ

0
5

ਹਿਮਾਚਲ ਪ੍ਰਦੇਸ਼— ਇੱਥੇ ਇਕ ਵਾਰ ਫਿਰ ਤੋਂ ਵੱਡਾ ਸੜਕ ਹਾਦਸਾ ਹੋਇਆ ਹੈ। ਇਕ ਸਕੂਲ ਬੱਸ ਖੱਡ ‘ਚ ਡਿੱਗ ਗਈ। ਹਾਦਸੇ ‘ਚ ਡਰਾਈਵਰ ਸਮੇਤ ਹੁਣ ਤੱਕ 20 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਮੌਤ ਦਾ ਅੰਕੜਾ ਹੋਰ ਵੀ ਵਧ ਸਕਦਾ ਹੈ। ਘਟਨਾ ਕਾਂਗੜਾ ਜ਼ਿਲੇ ‘ਚ ਹੋਈ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਨਿੱਜੀ ਸਕੂਲ ਦੀ ਇਹ ਬੱਸ ਛੁੱਟੀ ਤੋਂ ਬਾਅਦ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ ਕਿ ਨੂਰਪੁਰ-ਮਲਕਵਾਲ ਕੋਲ ਪਲਟਣ ਤੋਂ ਬਾਅਦ ਲਗਭਗ 150 ਫੁੱਟ ਡੂੰਘੀ ਖੱਡ ‘ਚ ਜਾ ਡਿੱਗੀ। ਹਾਦਸੇ ‘ਚ ਫਿਲਹਾਲ 9 ਬੱਚਿਆਂ ਦੀ ਮੌਤ ਹੋ ਗਈ ਅਤੇ ਉੱਥੇ ਹੀ ਕਈ ਬੱਚੇ ਜ਼ਖਮੀ ਹੋ ਗਏ। Image result for school bus accident in indiaਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਨਿੱਜੀ ਸਕੂਲ ਦੀ ਬੱਸ ਹੈ। ਮਲਕਵਾਲ ਤੋਂ ਠੇਹੜ ਦਰਮਿਆਨ ਇਹ ਹਾਦਸਾ ਹੋਇਆ। ਜ਼ਖਮੀਆਂ ਬੱਚਿਆਂ ਨੂੰ ਸਿਵਲ ਹਸਪਤਾਲ ਨੂਰਪੁਰ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ‘ਚ ਕਈ ਬੱਚੇ ਗੰਭੀਰ ਰੂਪ ਨਾਲ ਜ਼ਖਮੀ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਨੂਰਪੁਰ ਦੇ ਵਿਧਾਇਕ ਰਾਕੇਸ਼ ਪਠਾਨੀਆ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖਮੀ ਬੱਚਿਆਂ ਨੂੰ ਪਠਾਨਕੋਟ ਦੇ ਪ੍ਰਾਈਵੇਟ ਹਸਪਤਾਲ ਭੇਜਿਆ ਗਿਆ ਹੈ। ਸੀ.ਐਮ ਜੈਰਾਮ ਠਾਕੁਰ ਨੇ ਦੁੱਖ ਪ੍ਰਗਟ ਕੀਤਾ ਹੈ। ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

LEAVE A REPLY

Please enter your comment!
Please enter your name here