#CRPF ਕਾਫ਼ਲੇ ‘ਤੇ ਹਮਲੇ ਦਾ ਪੰਜਾਬ ਵਿਧਾਨ ਸਭਾ ‘ਚ ਸੋਗ, ਸਦਨ ਦੀ ਕਾਰਵਾਈ ਮੁਲਤਵੀ

0
17

ਚੰਡੀਗੜ੍ਹ: ਬੀਤੇ ਕੱਲ੍ਹ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ ‘ਤੇ ਹੋਏ ਫਿਦਾਈਨ ਹਮਲੇ ਵਿੱਚ 42 ਜਵਾਨਾਂ ਦੀ ਜਾਨ ਜਾਣ ਮਗਰੋਂ ਪੰਜਾਬ ਵਿਧਾਨ ‘ਚ ਸੋਗ ਮਨਾਇਆ ਗਿਆ। ਹੁਣ ਵਿਧਾਨ ਸਭਾ ‘ਚ ਜਾਰੀ ਬਜਟ ਇਜਲਾਸ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵੀਰਵਾਰ ਨੂੰ ਕਸ਼ਮੀਰ ‘ਚ ਹੋਏ ਅਤਿਵਾਦੀ ਹਮਲੇ ਕਾਰਨ ਕਾਰਵਾਈ ਮੁਲਤਵੀ ਕੀਤੀ ਗਈ ਹੈ। ਸਦਨ ‘ਚ ਅਤਿਵਾਦੀ ਹਮਲੇ ਨੂੰ ਲੈ ਕੇ ਨਿੰਦਾ ਮਤਾ ਪਾਸ ਕੀਤਾ ਗਿਆ।

ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਦੋ ਮਿੰਟਾਂ ਦਾ ਮੌਨ ਰੱਖਿਆ ਗਿਆ, ਜਿਸ ਮਗਰੋਂ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਨੇ ਸਦਨ ਦੀ ਕਾਰਵਾਈ ਮੁਲਤਵੀ ਕਰਨ ਦੀ ਮੰਗ ਰੱਖੀ। ਇਸ ‘ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਮਜੀਠੀਆ ਦਾ ਸਮਰਥਨ ਕਰਦੇ ਹਨ। ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਵਿਰੋਧੀ ਧਿਰ ਆਮ ਆਦਮੀ ਪਾਰਟੀ ਸਮੇਤ ਸਭਨਾਂ ਨੇ ਸਮਰਥਨ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਇਸ ਹਮਲੇ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਹ ਸਭ ਕਾਬੂ ਤੋਂ ਬਾਹਰ ਹੋ ਚੁੱਕਾ ਹੈ। ਉਨ੍ਹਾਂ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ‘ਤੇ ਦੋਗਲਾ ਹੋਣ ਦਾ ਦੋਸ਼ ਲਾਇਆ ਤੇ ਫ਼ੌਜ ਮੁਖੀ ਜਨਰਲ ਬਾਜਵਾ ਨੂੰ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਜੇਕਰ ਜਨਰਲ ਬਾਜਵਾ ਪੰਜਾਬ ‘ਚ ਵੜਿਆ ਤਾਂ ਉਸ ਨੂੰ ਸਿੱਧਾ ਕਰ ਦਿੱਤਾ ਜਾਵੇਗਾ। ਕੈਪਟਨ ਨੇ ਇਸ ਹਮਲੇ ਦਾ ਅਸਰ ਕਰਤਾਰਪੁਰ ਸਾਹਿਬ ਗਲਿਆਰੇ ‘ਤੇ ਨਾ ਪੈਣ ਦੀ ਆਸ ਵੀ ਜਤਾਈ।

Capt.Amarinder Singh

@capt_amarinder

View image on Twitter


Capt.Amarinder Singh

@capt_amarinder

My sincerest condolences to the families of the men, including four from Punjab, who were killed in the barbaric . I also pray for the quick recovery of those injured. pic.twitter.com/u8L7U3pZFR
View image on Twitter

EDITED BY : SARA YAHA | | Last Updated : 8:11 pm 15 ਫ਼ਰਵਰੀ 2019

LEAVE A REPLY

Please enter your comment!
Please enter your name here