70 ਐਨ.ਐਸ.ਐਸ. ਵਲੰਟੀਅਰਾਂ ਨੇ ਪਾਰਕਾਂ ‘ਚੋਂ ਚੁੱਕਿਆ 2 ਕੁਇੰਟਲ ਪਲਾਸਟਿਕ ਕਚਰਾ

0
0

ਮਾਨਸਾ, 12 ਅਪ੍ਰੈਲ (ਹੀਰਾ ਸਿੰਘ ਮਿੱਤਲ) : ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਕੌਮੀ ਸੇਵਾ ਯੋਜਨਾ (ਐਨ.ਐਸ.ਐਸ.) ਦੇ 70 ਵਲੰਟੀਅਰਾਂ ਨੇ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਵੱਲੋਂ ਵਿੱਢੀ ਸਪੈਸ਼ਲ ਮੁਹਿੰਮ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 2 ਕੁਇੰਟਲ ਕਚਰਾ ਇੱਕਠਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਰੋਹਿਤ ਸਿੰਗਲਾ ਨੇ ਦੱਸਿਆ ਕਿ 5 ਜੂਨ ਨੂੰ ਵਿਸ਼ਵ ਪੱਧਰ ‘ਤੇ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਇਹ ਵਿਸ਼ਵ ਪੱਧਰੀ ਵਾਤਾਵਰਨ ਦਿਵਸ ਭਾਰਤ ਦੇਸ਼ ਵੱਲੋਂ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦ ਵਿਸ਼ਵ ਪੱਧਰੀ ਵਾਤਾਵਰਨ ਦਿਵਸ ਦੀ ਅਗਵਾਈ ਭਾਰਤ ਦੇਸ਼ ਵੱਲੋਂ ਕੀਤੀ ਜਾ ਰਹੀ ਹੈ।
ਸ਼੍ਰੀ ਰੋਹਿਤ ਨੇ ਦੱਸਿਆ ਕਿ ਇਸ ਵਾਰ ਵਿਸ਼ਵ ਵਾਤਾਵਰਨ ਦਿਵਸ ਦਾ ਵਿਸ਼ਾ ‘ਬੀਟ ਪਲਾਸਟਿਕ ਪੋਲਯੂਸ਼ਨ’ (Beat Plastic Pollution) ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਅਪ੍ਰੈਲ ਅਤੇ ਮਈ ਮਹੀਨੇ ਨੂੰ ਵਾਤਾਵਰਨ ਜਾਗਰੂਕਤਾ ਮੁਹਿੰਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਹਰ ਹਫ਼ਤੇ ਕੋਈ ਨਾ ਕੋਈ ਈਵੈਂਟ ਪ੍ਰਦੂਸ਼ਨ ਨੂੰ ਘਟਾਉਣ ਸਬੰਧੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵਾਤਾਵਰਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੇਲਵੇ ਸਟੇਸ਼ਨ ਅਤੇ ਹੋਰ ਪਾਰਕਾਂ ਵਿਖੇ 2 ਕੁਇੰਟਲ ਪਲਾਸਟਿਕ ਕਚਰਾ ਜਿਵੇਂ ਬੋਤਲਾਂ, ਕੰਟੇਨਰ, ਕੱਪ, ਰੈਪਰ, ਲਿਫਾਫੇ ਚੁੱਕ ਕੇ ਉਨ੍ਹਾਂ ਨੂੰ ਰੀਸਾਇਕਲਿੰਗ ਲਈ ਬਠਿੰਡਾ ਦੇ ਰਿਸਾਇਕਲਿੰਗ ਪਲਾਂਟ ਵਿਖੇ ਭੇਜ ਦਿੱਤਾ ਗਿਆ ਹੈ, ਜਿੱਥੇ ਉਸਦੀ ਕਈ ਹੋਰ ਚੀਜ਼ਾਂ ਲਈ ਵਰਤੋਂ ਕੀਤੀ ਜਾਵੇਗੀ।
ਇਸ ਮੌਕੇ ਜੂਨੀਅਰ ਇੰਜੀਨਿਅਰ ਸ਼੍ਰੀ ਮਨਮੋਹਿਤ ਕੁਮਾਰ, ਪ੍ਰੋਗਰਾਮ ਅਫ਼ਸਰ ਐਨ.ਐਸ.ਐਸ. ਪ੍ਰੋ. ਰਵਿੰਦਰ ਸਿੰਘ ਪ੍ਰੋ. ਕੁਲਦੀਪ ਸਿੰਘ, ਪ੍ਰੋ. ਅੰਬੇਸ਼ ਭਾਰਦਵਾਜ, ਪ੍ਰੋ. ਅਜਮੀਤ ਕੌਰ ਅਤੇ ਪ੍ਰੋ. ਰਮਨਦੀਪ ਕੌਰ ਮੌਜੂਦ ਸਨ।

LEAVE A REPLY

Please enter your comment!
Please enter your name here