ਕਾਂਗਰਸ ਦੀ ਟਾਈਟਲਰ ਤੇ ਸੱਜਣ ਨਾਲ ਯਾਰੀ ਤੋਂ ਅਕਾਲੀ ਦਲ ਖ਼ਫਾ

0
4

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ ਨੂੰ ਕਿਹਾ ਹੈ ਕਿ ਚੁਰਾਸੀ ਕਤਲੇਆਮ ਦੇ ਮੁਲਜ਼ਮਾਂ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਤੋਂ ਖੁਦ ਨੂੰ ਵੱਖ ਕਰਨ ਦਾ ਸਿਆਸੀ ਡਰਾਮਾ ਨਾ ਕਰੇ ਸਗੋਂ ਦੋਵਾਂ ਨੂੰ ਤੁਰੰਤ ਪਾਰਟੀ ਵਿੱਚੋਂ ਬਾਹਰ ਕੱਢੇ।

ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਦਿੱਲੀ ਵਿੱਚ ਰਾਹੁਲ ਗਾਂਧੀ ਦੇ ਧਰਨੇ ਵਾਲੀ ਥਾਂ ਤੋਂ ਟਾਈਟਲਰ ਤੇ ਸੱਜਣ ਕੁਮਾਰ ਨੂੰ ਚਲੇ ਜਾਣ ਲਈ ਦਿੱਤਾ ਗਿਆ ਹੁਕਮ ਕਾਂਗਰਸੀ ਪਾਖੰਡ ਦੀ ਮਿਸਾਲ ਹੈ। ਉਨ੍ਹਾਂ ਕਿਹਾ ਸੱਚਾਈ ਇਹ ਹੈ ਕਿ ਇਨ੍ਹਾਂ ਆਗੂਆਂ ਦਾ ਧਰਨੇ ਵਾਲੀ ਥਾਂ ਉੱਤੇ ਜਾਣਾ ਇਹ ਸਾਬਤ ਕਰਦਾ ਹੈ ਕਿ ਉਹ ਕਾਂਗਰਸ ਪਾਰਟੀ ਦੇ ਸਰਗਰਮ ਮੈਂਬਰ ਹਨ। ਇਸ ਤੋਂ ਇਹ ਵੀ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਤੇ ਗਾਂਧੀ ਪਰਿਵਾਰ ਵੱਲੋਂ ਗੁਪਤ ਤੌਰ ‘ਤੇ ਇਨ੍ਹਾਂ ਦੀ ਪੁਸ਼ਤਪਨਾਹੀ ਜਾਰੀ ਹੈ।

Image result for daljeet singh cheemaਚੀਮਾ ਨੇ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਨੇ ਮਜ਼ਬੂਰੀਵੱਸ ਦੋਵੇਂ ਆਗੂਆਂ ਨੂੰ ਧਰਨੇ ਵਾਲੀ ਥਾਂ ਤੋਂ ਚਲੇ ਜਾਣ ਲਈ ਕਿਹਾ ਪਰ ਕਾਂਗਰਸ ਨੇ ਇਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪਾਰਟੀ ਤੇ ਗਾਂਧੀ ਪਰਿਵਾਰ ਨੂੰ ਡਰ ਲੱਗਦਾ ਹੈ ਕਿ ਇਹ ਦੋਵੇਂ ਆਗੂ ਕੁਝ ਅਜਿਹੇ ਤੱਥ ਉਜਾਗਰ ਕਰ ਦੇਣਗੇ, ਜਿਸ ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਗਾਂਧੀ ਪਰਿਵਾਰ 1984 ਕਤਲੇਆਮ ਦੇ ਕੇਸਾਂ ਵਿੱਚ ਲਪੇਟੇ ਜਾਣਗੇ।

LEAVE A REPLY

Please enter your comment!
Please enter your name here