‘ਨਾਨਕ ਸ਼ਾਹ ਫ਼ਕੀਰ’ ਨੂੰ ਸੁਪਰੀਮ ਕੋਰਟ ਵੱਲੋਂ ਹਰੀ ਝੰਡੀ, ਪੰਜਾਬ ਸਰਕਾਰ ਨੇ ਪੈਰ ਪਿੱਛੇ ਖਿੱਚੇ

0
7

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਫਿਲਮ ‘ਨਾਨਕ ਸ਼ਾਹ ਫ਼ਕੀਰ’ ਨੂੰ ਹਰੀ ਝੰਡੀ ਦੇ ਦਿੱਤੀ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਹੁਕਮ ਜਾਰੀ ਕੀਤਾ ਹੈ ਕਿ ਫ਼ਿਲਮ ਨੂੰ ਪੂਰੇ ਮੁਲਕ ਅੰਦਰ 13 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਵੇ। ਹਾਲਾਂਕਿ, ਪੰਜਾਬ ਸਰਕਾਰ ਨੇ ਇਸ ਫ਼ਿਲਮ ਨੂੰ ਸੂਬੇ ਰਿਲੀਜ਼ ਕਰਨ ‘ਤੇ ਰੋਕ ਲਾ ਦਿੱਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਸ ਫ਼ਿਲਮ ‘ਤੇ ਰੋਕ ਲਾਉਣ ਦਾ ਫ਼ੈਸਲਾ ਕੀਤਾ ਹੈ।

Related imageਸੁਪਰੀਮ ਕੋਰਟ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਵੱਲੋਂ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਤਹਿਤ ਪਾਈ ਪਟੀਸ਼ਨ ‘ਤੇ ਸੁਣਵਾਈ ਦੌਰਾਨ ਆਪਣਾ ਇਹ ਫ਼ੈਸਲਾ ਸੁਣਾਇਆ। ਅਦਾਲਤ ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ ‘ਤੇ ਰੋਕ ਲਾਏ ਜਾਣ ਦੀ ਵੀ ਨਿਖੇਧੀ ਕੀਤੀ। ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐਮ. ਖਾਨਵਿਲਕਰ ਤੇ ਡੀ.ਵਾਈ. ਚੰਦਰਚੂੜ੍ਹ ਦੇ ਬੈਂਚ ਨੇ ਸਾਫ਼ ਕੀਤਾ ਕਿ ਕੇਂਦਰੀ ਫ਼ਿਲਮ ਪ੍ਰਮਾਣਨ ਬੋਰਡ (ਸੈਂਸਰ ਬੋਰਡ) ਵੱਲੋਂ ਪਾਸ ਕੀਤੀ ਫ਼ਿਲਮ ਦੀ ਰਿਲੀਜ਼ ਨੂੰ ਰੋਕਣ ਦਾ ਕਿਸੇ ਨੂੰ ਹੱਕ ਨਹੀਂ ਹੈ।

Related imageਬੈਂਚ ਨੇ ਸਾਰੇ ਸੂਬਿਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਤੇ ਬਿਨਾ ਕਿਸੇ ਦਿੱਕਤ ਤੋਂ ਫ਼ਿਲਮ ਦਾ ਜਾਰੀ ਰਹਿਣਾ ਯਕੀਨੀ ਬਣਾਉਣ। ਫ਼ਿਲਮ ਨਿਰਮਾਤਾ ਸਿੱਕਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਫ਼ਿਲਮ ਨੂੰ ਰਿਲੀਜ਼ ਹੋਣ ਤੋਂ ਰੋਕਣ ਲਈ ਕੁਝ ਕੁ ਲੋਕਾਂ ਵੱਲੋਂ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ। ਦੂਜੇ ਪਾਸੇ ਸਿੱਖ ਸੰਗਤ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਇਸ ਫ਼ਿਲਮ ਵਿੱਚ ਗੁਰੂ ਨਾਨਕ ਦੇਵ ਜੀ ਦਾ ਕਿਰਦਾਰ ਕਿਸੇ ਵਿਅਕਤੀ ਨੇ ਨਿਭਾਇਆ ਹੈ ਪਰ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ ਸਾਫ਼ ਕੀਤਾ ਸੀ ਕਿ ਗੁਰੂ ਜੀ ਨੂੰ ਕੰਪਿਊਟਰ ਗ੍ਰਾਫ਼ਿਕਸ ਰਾਹੀਂ ਹੀ ਸਕਰੀਨ ‘ਤੇ ਦਿਖਾਇਆ ਗਿਆ ਹੈ।

First Published: Tuesday, 10 April 2018 3: 23 PM

LEAVE A REPLY

Please enter your comment!
Please enter your name here