*Panjab University ‘ਚ ਚੱਲੀਆਂ ਤਾਬੜਤੋੜ ਗੋਲੀਆਂ, ਸਕੂਟਰੀ ‘ਤੇ ਆਏ ਸੀ 2 ਅਣਪਛਾਤੇ ਬਦਮਾਸ਼ *

0
47

Panjab University Firing  (ਸਾਰਾ ਯਹਾਂ) : ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦੇ ਬੋਟਨੀ ਵਿਭਾਗ ਦੀ ਪਾਰਕਿੰਗ ‘ਚ ਅੱਜ ਸ਼ਾਮ ਕਰੀਬ 05:50 ਵਜੇ ਤਾਬੜਤੋੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਸਕੂਟਰੀ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਐਕਟਿਵਾ ਸਵਾਰ ਨੌਜਵਾਨਾਂ ‘ਤੇ ਦੋ ਰਾਊਂਡ ਫਾਇਰਿੰਗ ਕੀਤੀ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

NO COMMENTS