*Sidhu Moosewala ਕਤਲ ਮਾਮਲੇ ‘ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ *

0
42

Sidhu Moosewala Murder Case (ਸਾਰਾ ਯਹਾਂ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਨਿਆਂਇਕ ਹਿਰਾਸਤ ‘ਚ ਸਨ। ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਅਦਾਲਤ ਦੇ ਹੁਕਮ ਨਾਲ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਤੋਂ ਰਿਹਾਅ ਕਰਨ ਦੀ ਇਜਾਜ਼ਤ ਉਦੋਂ ਤੱਕ ਮਿਲੀ ਹੈ, ਜਦੋਂ ਤੱਕ ਕਿ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮੁਕੱਦਮਾ ਚੱਲ ਰਿਹਾ ਹੈ। ਇਹ ਮਾਮਲਾ ਮਾਨਸਾ ਨੇੜਲੇ ਪਿੰਡ ਜਵਾਹਰਕੇ ‘ਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਛੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਉਦੋਂ ਕਤਲ ਕਰ ਦਿੱਤਾ ਗਿਆ ਸੀ। 

ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ ‘ਚ ਸਵਾਰ ਸਨ, ਜੋ ਹਮਲੇ ‘ਚ ਜ਼ਖਮੀ ਹੋ ਗਏ। 

ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ ‘ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਜ਼ਿੰਮੇਵਾਰੀ ਲਈ ਸੀ।

LEAVE A REPLY

Please enter your comment!
Please enter your name here