*Sukhbir Badal ਨੇ ਭਲਕੇ ਸੱਦੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ*

0
18

Punjab News (ਸਾਰਾ ਯਹਾ): ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਸ਼ਨੀਵਾਰ ਭਾਵ ਕਿ ਭਲਕੇ ਪਾਰਟੀ ਦੇ ਮੁੱਖ ਦਫਤਰ ਵਿੱਚ ਦੁਪਹਿਰ 12 ਵਜੇ ਅਹਿਮ ਬੈਠਕ ਸੱਦੀ ਹੈ। ਦੱਸ ਦਈਏ ਕਿ ਸੁਖਬੀਰ ਬਾਦਲ (Sukhbir Badal) ਨੇ ਭਲਕੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜਾਂ ਦੀ ਬੈਠਕ ਸੱਦੀ ਹੈ।

ਇਸ ਮੀਟਿੰਗ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਮਜਬੂਤ ਕਰਨ ਅਤੇ ਹਾਲ ਹੀ ਵਿੱਚ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਵਿੱਚ ਪ੍ਰਦਰਸ਼ਨ ਸਮੀਖਿਆ, ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਰਟੀ ਦੀ ਆਉਣ ਵਾਲੇ ਸਮੇਂ ਵਿੱਚ ਰਣਨੀਤੀ ਤੈਅ ਕੀਤੀ ਜਾਵੇਗੀ।

ਦੱਸ ਦਈਏ ਕਿ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈਕੇ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਾਇਆ ਹੋਇਆ ਹੈ, ਸਾਰੀਆਂ ਪਾਰਟੀਆਂ ਨੇ ਤਿਆਰੀ ਪੂਰੀ ਖਿੱਚੀ ਹੋਈ ਹੈ। ਪਾਰਟੀਆਂ ਆਪਣੇ ਪੱਧਰ ‘ਤੇ ਭਵਿੱਖ ਦੀਆਂ ਰਣਨੀਤੀਆਂ ਬਣਾ ਰਹੀ ਹੈ।

LEAVE A REPLY

Please enter your comment!
Please enter your name here