*Uppal Farm ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਅਪਡੇਟ, ਦੋਹਾਂ ਪਰਿਵਾਰਾਂ ਨੇ ਕੀਤਾ ਸਮਝੌਤਾ; ਲੋਕਾਂ ਨੂੰ ਵੀਡੀਓ ਹਟਾਉਣ ਦੀ ਕੀਤੀ ਅਪੀਲ*

0
175

(ਸਾਰਾ ਯਹਾਂ/ਬਿਊਰੋ ਨਿਊਜ਼) : ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ “ਉੱਪਲ ਫਾਰਮ” ਨਾਮ ਨਾਲ ਮਸ਼ਹੂਰ ਕੁੜੀ ਗੁਰਮਨਜੋਤ ਦੇ ਨਿੱਜੀ ਵੀਡੀਓ ਵਾਈਰਲ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੁਲਿਸ ਨੇ ਵੱਖ-ਵੱਖ ਧਾਰਾਵਾਂ ਦੇ ਅਧੀਨ ਦੋ ਨੌਜਵਾਨਾ ‘ਤੇ ਮਾਮਲਾ ਦਰਜ ਕਰ ਲਿਆ ਸੀ, ਪਰ ਹੁਣ ਦੋਹਾਂ ਪਰਿਵਾਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਵਾਂ ਪਰਿਵਾਰਾਂ ਵਿੱਚ ਗਲਤਫਹਮੀ ਹੋ ਗਈ ਸੀ, ਜੋ ਕਿ ਹੁਣ ਦੂਰ ਗਈ ਹੈ।ਜ਼ਿਕਰਯੋਗ ਹੈ ਕਿ ਗੁਰਮਨਜੋਤ ਕੌਰ ਪੁੱਤਰੀ ਸ਼੍ਰੀ ਪਰਮਜੀਤ ਸਿੰਘ ਜੋ ਕਿ ਪਿੰਡ ਪਭਾਵਾਂ, ਜਿਲ੍ਹਾ ਜਲੰਧਰ ਦੀ ਰਹਿਣ ਵਾਲੀ ਹੈ, ਨੂੰ ਦੋ ਲੜਕਿਆਂ ਵੱਲੋਂ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਬਲਾਤਕਾਰ ਕੀਤਾ ਗਿਆ ਸੀ। ਉਸ ਦੀ ਅਸ਼ਲੀਲ ਵੀਡੀਓ ਬਣਾਈ ਗਈ ਅਤੇ ਇਹ ਵੀਡੀਓ ਸੋਸ਼ਲ ਮੀਡਆ ‘ਤੇ ਵੀ ਵਾਇਰਲ ਕੀਤੀ ਗਈ, ਜੋ ਕਿ ਇੱਕ ਬਹੁੱਤ ਹੀ ਸੰਗੀਨ ਮਾਮਲਾ ਸੀ। ਇਸ ਸਬੰਧੀ ਪੰਜਾਬ ਰਾਜ ਕਮਿਸ਼ਨ ਤਹਿਤ ਸੋ-ਮੋਟੋ ਲਿਆ ਗਿਆ ਸੀ।

ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਸੀ, ਕਿ ਦੋਸ਼ੀ ਪ੍ਰਭਜੀਤ ਸਿੰਘ ਦੀ ਗੁਰਮਨਜੋਤ ਨਾਲ ਮੰਗਣੀ ਹੋਈ ਸੀ। ਹਾਲਾਂਕਿ ਵਿਆਹ ਤੋਂ ਪਹਿਲਾਂ ਹੀ ਉਸਨੇ ਲੜਕੀ ਨੂੰ ਨਸ਼ੀਲਾ ਪਦਾਰਥ ਦੇਣ ਤੋਂ ਬਾਅਦ ਉਸਦਾ ਅਸ਼ਲੀਲ ਵੀਡੀਓ ਬਣਾ ਕੇ ਇੰਟਰਨੈੱਟ ਉੱਪਰ ਵਾਈਰਲ ਕਰ ਦਿੱਤਾ ਸੀ। ਜਿਸਦੇ ਕਈ ਵੀਡੀਓ ਕਲਿੱਪ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਗਏ ਸਨ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ ਅਤੇ ਹੁਣ ਦੋਹਾਂ ਪਰਿਵਾਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ। 

LEAVE A REPLY

Please enter your comment!
Please enter your name here